< 出埃及記 39 >
1 以後用紫色、紅色、朱紅色的毛線,做了聖所內行禮穿的祭服,也做了為亞郎穿的聖衣,全照上主向梅瑟所吩咐的。厄弗得
੧ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
2 用金線,紫色、紅色、朱紅色的毛線和捻的細麻,做了厄弗得,
੨ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
3 就是將金子鎚成了薄片,切成細線,以織工編織在紫色、紅色、朱紅色毛線和細麻之中。
੩ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।
4 為厄弗得做了肩帶,結在厄弗得的兩端,連結在一起。
੪ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ।
5 那將厄弗得束在身上的帶子,像厄弗得一樣做成,與厄弗得連在一起,是用金線,紫色、紅色、朱紅色的毛線和捻成的細麻做成的,全按上主向梅瑟所吩咐的。
੫ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
6 將兩塊紅瑪瑙石修好崁在金框內,以刻印之法雕刻了以色列的兒子們的名字。
੬ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
7 將金框安在厄弗得的肩帶上,作為以色列子民的記念石,全照上主向梅瑟所吩咐的。胸牌
੭ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
8 又以繡工用金線,紫色、紅色、朱紅色的毛線和捻的細麻做了胸牌,像做厄弗得一樣。
੮ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
੯ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।
10 上面安裝了四行寶石:第一行:赤玉、青玉、翡翠;
੧੦ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।
੧੧ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
੧੨ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ
13 第四行:黃玉、紅瑪瑙、水蒼玉:這些寶石都鑲在金框內。
੧੩ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।
14 寶石上有以色列的兒子們的名字,按他們的名字共十二塊;按刻印的方法,每塊刻上一個名字,代表十二支派。
੧੪ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
੧੫ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।
16 又做了兩個金框和兩個金環;將兩個金環安在胸牌的兩端。
੧੬ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ।
੧੭ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ
18 把兩條鏈子的另兩端結在兩框子上;把兩框子結在厄弗得肩帶的前面。
੧੮ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।
19 又做了兩個金環,安在胸排下兩端,靠近厄弗得的內邊緣上。
੧੯ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।
20 還做了兩個金環,安在厄弗得的前面肩帶的下邊,靠近厄弗得帶子的上邊與肩帶相結連的地方。
੨੦ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।
21 用一根紫繩,把胸牌的環子繫在厄弗得的環子上,使胸牌結在厄弗得的帶上子上,免得胸牌在厄弗得上移動:全照上主向梅瑟所吩咐的。無袖長袍
੨੧ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
22 以後又為厄弗得做了一件無袖長袍,是織成的,全為紫色。
੨੨ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ
23 長袍中間有一領口,像戰袍的領口;領口周圍鑲上邊,免得破裂。
੨੩ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ।
24 又在長袍底邊上,用捻的紫色、紅色、珠紅色的毛線做了石榴;
੨੪ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
25 又用純金做了鈴鐺,將鈴鐺繫在長袍底邊周圍的石榴中間,
੨੫ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
26 如此在長袍底邊周圍,一個鈴鐺,一個石榴;一個鈴鐺,一個石榴,為行敬禮穿:全照上主向梅瑟所吩附的。司祭的禮服
੨੬ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
27 以後為亞郎和他的兒子們做了細麻長衣,是織成的。
੨੭ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
28 也做了細麻的禮冠,細麻的華麗頭巾,捻的細麻布褲子;
੨੮ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
29 又用捻的細麻及紫色、紅色、朱紅色的毛線編織了腰帶:全按上主向梅瑟所吩咐的。
੨੯ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
30 又用純金做了聖冠上的牌子,在上面像雕刻印章,刻上了「祝聖於上。」
੩੦ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
31 又用紫色繩子將這牌子繫在理冠上:全按上主向梅瑟所吩咐的。向梅瑟交代完成的工作
੩੧ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
32 帳棚、會幕的一切工程都完成了;凡上主向梅瑟所吩咐的,以色列子民都照做了。
੩੨ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
33 他們遂把帳棚運到梅瑟前,即帳幕和帳幕的一切用具:鉤子、木板、橫木、柱子、卯座,
੩੩ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
34 染紅的公山羊皮的頂罩,海豚皮的頂罩,作屏障的帳幔,
੩੪ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
੩੫ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼
੩੬ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
37 純金的燈台與燈盞,即擺在燈台上的燈盞及其一切用具,燈油,
੩੭ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
੩੮ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ
39 銅祭壇、祭壇的銅格子、杠桿和一切用具,盆和盆座,
੩੯ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ
40 庭院的帷幔、柱子和卯座,庭院的門簾、繩子和橛子,以及一切為會幕聖所內使用的器皿;
੪੦ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
41 聖所內行禮的祭服,司祭亞郎的聖衣,和他兒子們盡司祭職的衣服:
੪੧ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
42 以色列子民所作的一切工程,全是照上主向梅瑟所吩咐的。
੪੨ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ।
43 梅瑟查看了一切工程,見他們所行的,完全是照上主所吩咐的,遂祝福了他們。
੪੩ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।