< 出埃及記 5 >

1 此後,梅瑟同亞郎去見法朗說:「以色列的天主雅威這樣說:「你應放我的百姓走,好叫他們在曠野裏過傑敬拜我。」
ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
2 法朗問說:「誰是雅威,我該聽他的命,放以色列走﹖我不認識雅威,也不放以色列走。」
ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
3 他們回答說:「希伯來人的天主遇見了我們。請讓我們走三天的路到曠野裏,向上主我們的天主獻祭,免得他用瘟疫刀兵擊殺我們。」
ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
4 埃及王回答他們說:「梅瑟、亞郎啊! 你們為什麼妨礙百姓工作呢﹖去服你們的勞役罷! 」
ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।
5 法朗又說:「現在他們比本地的人民還多,你們竟然叫他們歇工﹖」
ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।
6 那一天法朗命令那些百姓中的監工和工頭說:「
ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ
7 你們以後不要再像往日一樣,給百姓做磚用的草楷,叫他們自己去拾草。
ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ
8 但你們仍向他們要往日所做的同樣磚數,一點也不可減少,因為他們懶惰,所以才吶喊說:我們要去向我們的天主獻祭。
ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
9 應給這些人加重工作,使他們只工作,而不聽謊言。」苦工加重
ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
10 百姓中的監工頭遂出去向百姓說:「法朗這樣吩咐:我不再給你們草楷。
੧੦ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
11 你們看那裏能找到草楷,就到那裏去拾罷! 但應有的工作一點也不可減少。」
੧੧ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।
12 百姓就分散到埃及全境,拾取麥莖充當草楷。
੧੨ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
13 監工催迫說:「你們每天應該完成當天的工作,像從前有草楷時一樣。」
੧੩ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।
14 法朗的監工責打他們所派出的以色列子民的工頭說:「你們昨天今天為什麼沒有完成像前天所做的磚數呢﹖」
੧੪ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
15 以色列子民的工頭遂去向法朗訴苦說:「你為什麼這樣對待你的僕人們呢﹖
੧੫ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
16 不給你僕人們草楷,只對我們說:做磚罷! 原是你人民的錯,你卻來打你的僕人們。」
੧੬ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
17 法朗回答說:「你們太懶惰了! 所以說:讓我們去祭獻上主!
੧੭ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
18 現在都快去作工! 決不供給你們草楷,但是磚卻該如數交上。
੧੮ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ।
19 以色列子民的工頭因所出的命令說:你們每天應做的磚數,不得減少,」便知自己更陷於困難中。梅瑟受責哀求天主
੧੯ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
20 工頭們由法朗那裏出來,遇見梅瑟和亞郎正等候他們,
੨੦ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।
21 就對他們說:「願上主鑑察懲罰你們! 你們使我們在法朗和他臣僕眼中成了可恨的,就好像把刀交在他們手中,宰殺我們。」
੨੧ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।
22 梅瑟回到上主那裏說:「吾主,你為什麼折磨這百姓﹖為什麼偏偏打發我呢﹖
੨੨ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
23 自從我到法朗那裏,奉你的名講話以來,他更加折磨這百姓,而你也沒有整救你的百姓。」
੨੩ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।

< 出埃及記 5 >