< 創世記 24 >
੧ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।
2 亞巴郎對管理他所有家產的老僕人說:「請你將手放在我的胯下,
੨ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
3 要你指著上主、天地的天主起誓:你決不要為我的兒子,由我現住的客納罕人中,娶一個女子為妻;
੩ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।
4 卻要到我的故鄉,我的親族中去,為我的兒子依撒格娶妻。」
੪ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।
5 僕人對他說:「假使那女子不願跟我到此地來,我能否帶你的兒子回到你的本鄉﹖」
੫ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?
6 亞巴郎答覆他說:「你切不可帶我的兒子回到那裏去。
੬ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।
7 那引我出離父家和我生身地,同我談過話,對我起誓說「我必將這地賜給你後裔」的上主,上天的天主,必派遣自己的使者作你的前導,領你由那裏給我兒子娶個妻子。
੭ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।
8 假若那女子不願跟你來,你對我起的誓,就與你無涉;無論如何,你不能帶我的兒子回到那裏去。」
੮ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।
9 僕人遂將手放在主人亞巴郎的胯下,為這事向他起了誓。
੯ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।
10 僕人由他主人的駱駝中,牽了十匹駱駝,帶著主人的各樣寶物,起身往美索不達米亞的納曷爾城去了。
੧੦ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
11 傍晚,女人們出來打水的時候,他叫駱駝臥在城外的水井旁,
੧੧ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
12 然後說:「上主、我主人亞巴郎的天主! 求你對我主人亞巴郎施行仁慈,今日使我幸運。
੧੨ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।
੧੩ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।
14 我對那個少女說:請你放下水罐,讓我喝點水。如果她答說:請喝! 並且我還要打水給你的駱駝喝,她即是你為你的僕人依撒格預定的少女;由此我知道,你對我主人施行了仁慈。」
੧੪ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
15 話還沒有說完,黎貝加就肩著水罐出來了。她是亞巴郎的兄弟納曷爾的妻子米耳加的兒子貝突耳的女兒。
੧੫ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।
16 這少女容貌很美,是個還沒有人認識的處女。她下到水泉,灌滿了水罐,就上來了。
੧੬ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।
17 僕人就跑上前去迎著她說:「請讓我喝點你水罐裏的水,好嗎! 」
੧੭ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ।
18 她回答說:「先生! 請喝! 」她急忙將水罐放低,托在手上讓他喝。
੧੮ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।
19 他喝足了以後,少女說:「我再為你的駱駝打水,叫牠們也喝足。」
੧੯ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।
20 遂急忙將罐裏的水倒在槽裏,再跑到那井裏去打水,打給他的駱駝喝。
੨੦ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
21 僕人在旁靜靜地注視她,急願知道,是否上主已使他此行成功。
੨੧ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।
22 駱駝喝完了水以後,老人就拿出一個半「協刻耳」重的金鼻環,和一對重十「協刻耳」的金手鐲,給她戴上,
੨੨ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
23 然後說:「請你告訴我你是誰的女兒﹖你父親家裏,有沒有地方可讓我們過宿﹖」
੨੩ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?
24 她回答說:「我是米耳加給納曷爾所生之子貝突耳的女兒。」
੨੪ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ।
25 她又繼續說:「我們家裏有很多草料和飼糧,而且還有地方可供過宿。」
੨੫ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।
੨੬ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
27 上主,我主人亞巴郎的天主應受讚美! 因為他不斷以仁慈和忠信善待了我的主人。上主也一路引我來到了我主人的老家。」
੨੭ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।
28 那少女跑回去,將這一切事告訴了她母親家中的人。
੨੮ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।
29 黎貝加有個哥哥名叫拉班,他一看見他妹妹鼻上的金環,和手腕上的金鐲,聽見他妹妹黎貝加說:「那人如此如此對我說。」
੨੯ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
30 拉班就跑去見那在郊外水泉旁的人,迨他來到那人那裏,見他仍站在靠近水泉的駱駝旁,
੩੦ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।
31 就對他說:「你這受上主祝福的人,請來我已預備好了房屋和餵駱駝的地方;你為什麼還站在郊外﹖」
੩੧ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
32 拉班便將那人領進家去,卸了駱駝,餵上草料和飼糧;又拿水給他和與他同來的人洗腳,
੩੨ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
33 然後在他面前擺上飯,但僕人卻說:「在我未說明我的來意之前,我不吃飯。」拉班說:「你說罷! 」
੩੩ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
੩੪ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ
35 上主厚厚地祝福了我的主人,使他十分富有,賜了他羊群、牛群、金銀、僕婢、駱駝和驢子。
੩੫ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
36 我主人的妻子撒辣,在老年給我主人生了一個兒子,主人遂將所有的財產都給了他。
੩੬ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।
37 我主人叫我起誓說:你決不要給我的兒子,由我現居地的客納罕人中,娶一個女子為妻。
੩੭ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।
੩੮ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
੩੯ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।
40 他回答我說:我一向在上主面前行走,他必派遣自己的使者與你同行,使你此行必成功,能由我的同族,我的父家,為我兒子娶妻。
੪੦ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
41 只要你去了我同族那裏,你就履行了對我起的誓;若是他們不給你,你對我起的誓,就與你無涉。
੪੧ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।
42 今天我到了水泉那裏就說:上主,我主人亞巴郎的天主! 惟願你使我此行成功。
੪੨ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।
43 看我現在站在泉旁,我對那個出來打水的少女說:請你讓我喝點你水罐裏的水罷!
੪੩ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
44 如果她對我說:請喝,並且我還要打水給你的駱駝喝,她即是上主為我主人的兒子預定的妻子。
੪੪ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।
45 我心裏尚未說完這話,看,黎貝加肩著水罐來了,下到水泉那裏打水,我就對她說:請給我一點水喝!
੪੫ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।
46 她急忙從肩上放下水罐說:你喝,並且我還要打水給你的駱駝喝。我喝了,同時她也給了駱駝水喝。
੪੬ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।
47 我於是問她說:你是誰的女兒﹖她答說:我是米耳加給納曷爾生的兒子貝突耳的女兒。我就將鼻環戴在她鼻上,將手鐲帶在她手腕上。
੪੭ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।
48 然後我俯身朝拜了上主,讚頌了上主、我主人亞巴郎的天主,因為他引我走了正路,為我主人的兒子娶了我主人兄弟的孫女。
੪੮ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
49 現在,如果你們願意以仁慈和忠信善待我主人,請告訴我;如果不肯,也請告訴我;我好決定行事。」
੪੯ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।
50 拉班和貝突耳答說:「這件事既是出於上主,我們不能對你說好說壞。
੫੦ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।
51 看黎貝加在你面前,你可帶她去做你主人兒子的妻子,如上主所說的。」
੫੧ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।
52 亞巴郎的僕人一聽見他們說出這話,就俯伏在地朝拜了上主;
੫੨ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।
53 然後拿出金銀的珍飾和衣服來,送給了黎貝加,又送給了她的哥哥和她的母親一些寶貴禮品。
੫੩ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।
54 這以後,他和同他前來的人才吃喝,並住了一宿。清早起來,他就說:「請讓我回到我主人那裏去! 」
੫੪ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।
55 黎貝加的哥哥和母親說:「讓少女同我們再住上幾天或十天,然後走罷! 」
੫੫ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।
56 他回答他們說:「你們不要挽留我,上主既使我此行成功,請你們讓我走,回到我主人那裏去。」
੫੬ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।
੫੭ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?
58 他們就將黎貝加叫來問她說:「你願意跟這人去嗎﹖」她答說:「願意。」
੫੮ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
59 於是他們打發自己的姊妹黎貝加和她的乳母,同亞巴郎的僕人和與他同來的人一起走了。
੫੯ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।
60 他們祝福黎貝加說:「我們的姊妹,願你子孫無數! 願你的後裔,佔領仇敵的城門! 」
੬੦ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।
61 黎貝加便和自己的婢女們起來,上了駱駝,跟那人去了。僕人便帶著黎貝加起了程。
੬੧ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
62 那時依撒格剛來到拉海洛依井旁附近,他原住在乃革布地方。
੬੨ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।
63 傍晚時,依撒格出來在田間來回沉思,舉目一望,看見了一隊駱駝。
੬੩ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
੬੪ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।
65 問僕人說:「田間前來迎接我們的那人是誰﹖」僕人答說:「是我的主人。」黎貝加遂拿面紗蒙在臉上。
੬੫ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
੬੬ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।
67 依撒格便領黎貝加進入自己母親撒辣的帳幕,娶了她為妻,很是愛她。依撒格自從母親死後,這才有了安慰。
੬੭ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।