< 哈巴谷書 2 >

1 我要立在我的守望台上,置身於堡壘上窺探,看他對我說什麼,看他怎樣答覆我的怨訴。
ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ।
2 上主回答我說:「你寫出這神視,清楚地刻在版上,使人能順利誦讀。
ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।
3 因為這神視有一定的時期,最後必要實現,決無欺詐;若遲廷了,你應等待;它必再來,決不誤期。
ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
4 看,心術不正的,必然消逝;人必因他們的信賴而生活。
ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।
5 的確,財物使人失信,使人驕傲,不能仗人安息;它張開自己像陰府的咽喉,又如不知饜足的死亡,聚集萬民,匯合列國,歸屬自己。 (Sheol h7585)
ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। (Sheol h7585)
6 那時,這些人民豈不都吟諷刺詩,以隱語嘲弄他說:禍哉,那只顧聚歛他人財物的人,堆積抵押於自己家中,要到何時﹖
ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”
7 你的債豈不要忽然起來,追債者豈不要醒起,你必成為他們的掠物!
ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ?
8 因為你搶掠過許多民族,各民族的遺也必要搶掠你;因為你流了人的血,使地域、城市和其中所有的居民遭受了摧殘。
ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ।
9 禍哉! 那取重利,而給自家遭禍,並在高處設置高巢,想避免災禍的人!
ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!
10 你消滅許多民族,正是為自家遭來羞恥,危害自己的性命,
੧੦ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ!
11 因為石頭必由牆中呼喊,棟零樑必由屋脊應和。
੧੧ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।
12 禍哉,那以血債建造城市,以邪惡建立城鎮的人!
੧੨ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!
13 這豈不要出於萬軍上主的意願:列國只為火而勤勞,萬民辛苦只是一場空﹖
੧੩ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?
14 因為大地要充滿對上主光榮的知識,就如水充滿海洋。
੧੪ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।
15 禍哉,那以攙有毒物的給自己近人喝,使他酣醉,圖見他裸體的人!
੧੫ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!
16 你必飽嘗恥辱,而毫無光榮。如今應該你喝,顯露你未割損之物。上主右手中的杯已輪到了你,恥辱要遮蓋你的光榮。
੧੬ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,
17 你加於黎巴嫩的摧殘,必臨於你;你施於走獸的虐待,必使你恐懼,因為 你流了人的血,使地域、城市和其中所有居民遭受了摧殘。
੧੭ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।
18 彫像有何用處﹖竟使工匠彫刻它﹖鑄像,即撒謊之師,又有何用,竟值得製造它的人依賴它﹖他不要為自己製造了啞像﹖
੧੮ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?
19 禍哉,那對木頭說:「醒來,」對石頭說:「起來」的人! 這樣的東西豈能施救﹖看,它只是塗了一層金銀,內卻毫無氣息。
੧੯ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।
20 但上主卻住在自己的聖殿內,整個大地在衪面前都應肅靜。
੨੦ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ।

< 哈巴谷書 2 >