< 以賽亞書 51 >
1 你們追求正義,尋覓上主的人,請聽我說:你們又細察那巖石,你們是從那上邊鑿下來的;要細察那石穴,你們是從那裏挖出來的。
੧ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!
2 你們要細察你們的父親亞巴郎和產生你們的撒辣,因為當我召叫他時,只有他一人,但我祝福了他,使他繁盛。
੨ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।
3 的確,上主必要憐憫熙雍,憐憫她所有的廢墟,使她的荒野成為伊甸,使她的沙漠變為上主的樂園,其中必有歡樂和愉快,歌頌和絃樂之聲。
੩ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।
4 萬民啊!請傾聽我;萬邦啊!請側耳聽我:法律將由我而出,我的正義要作為萬民的光明。
੪ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।
5 我的正義要迅速降臨,我的救恩業已出現,我的手臂要掌管萬民;諸島嶼都仰望我,依賴我的手臂。
੫ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।
6 你們仰觀諸天,俯察大地:縱然諸天將如煙雲消散,大地要像衣服破舊,地上的居民要如蚊子死去,然而我的救恩永遠常存,我的正義決不廢除。
੬ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।
7 你們認識正義,心懷法律的人民,請聽我說:不要怕人家的侮辱,對他們的嘲笑也不必驚恐;
੭ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
8 因為他們必如衣服一樣,為蠹蟲所吃掉;如羊毛一樣,為衣魚所吃掉;然而我的正義永遠常存,我的救恩直到萬世。
੮ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
9 上主的手臂!醒來,醒來!施展威能罷!醒來有如在古時古代一樣。不是你斬了辣哈布,刺殺了巨龍嗎﹖
੯ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?
10 不是你令海令大洋的水涸竭了嗎﹖不是你使海底變為大路,叫蒙救的人走過嗎﹖
੧੦ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?
11 上主所解救的人必要歸來,快樂地來到熙雍,永久的歡樂將臨於他們頭上;他們將享盡歡欣與快樂,憂愁與悲哀必將遠遁。
੧੧ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
12 是我,是我親自安慰了你,你怎麼還怕那有死的人,怕那命如草芥的人子呢﹖
੧੨ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
13 你怎麼竟忘記了那創造你,展開諸天,奠定大地的上主,而終日不斷對那壓迫你,決意要消滅你的人的狂怒恐怖呢﹖如今壓迫你者的狂怒在那裏呢﹖
੧੩ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?
14 囚禁的人即將釋放,不致死於深坑,他的口糧也不會缺乏。
੧੪ਝੁੱਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।
15 我是上主你的天主,即那攪動海洋使浪濤澎湃的,他的名字是「萬軍的上主。」
੧੫ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!
16 是我把我的話放在你的口中,將你掩護在我的手蔭之下;是我展開了諸天,奠定了大地,並給熙雍說:「你是我的百姓。」
੧੬ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।
17 起來,起來!耶路撒冷!立起來!你這由上主手中飲了他震怒之杯,啜盡了那麻醉爵中渣滓的!
੧੭ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।
18 她所生的兒子中沒有一個來引領她的,她養大的兒子中沒有一個來扶持她手的。
੧੮ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।
19 這兩件事臨到了你身上,有誰哀憐你呢﹖就是荒涼與滅亡,饑饉與兵燹,有誰安慰你呢﹖
੧੯ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?
20 你的兒子昏迷不醒,躺在街頭,像陷入羅網的羚羊;他們還飽嘗了上主的憤怒,受盡了你的天主的恐嚇。
੨੦ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।
21 為此,你這受苦難的,非因酒而醉倒的,請聽這事!
੨੧ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।
22 你的主宰上主,為自己的人民辯護的天主,這樣說:「看!我已從你手中取回了那麻醉的杯,我憤怒的爵,你必不再喝,
੨੨ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।
23 我將此杯放在壓迫你者的手中,就是曾對你說:「躺下來!讓我們走過去!」你便使你的背脊作為平地,作為街道,任他們走過去的那些人。
੨੩ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।