< 以賽亞書 54 >
1 不生育的石女,歡樂罷!未經產痛的女子!歡呼高唱罷!因為被棄者的子女比有夫者的子女還多:這是上主說的。
੧ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।
2 拓展你帳幕的空位,伸展你住所的帷幔,不必顧忌!拉長你的繩索,堅固你的木橛!
੨ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ!
3 因為你要向左右拓展,你的後裔將以外邦之地為業,住滿廢棄了的城邑!
੩ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।
4 不要害怕!因為你再不會蒙羞;不要羞慚!因為你再不會受辱;其實,你要忘記你幼年時所受的恥辱,再不懷念居寡時所受的侮慢,
੪ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।
5 因為你的夫君是你的造主,他的名字是「萬軍的上主;」你的救主是以色列的聖者,他將稱為「全世界的天主。」
੫ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।
6 是的,上主召見你時,你是一個被棄而心靈憂傷的婦女;人豈能遺棄他青年時的妻子﹖你的天主說。
੬ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।
7 其實,我離棄了你,只是一會兒,但是我要用絕大的仁慈召你回來。
੭ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।
8 在我的盛怒中,我曾一會兒掩面不看你,可是我要以永遠的慈悲憐憫你,你的救主上主說。
੮ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।
9 這事對我有如諾厄的時日一般:就如那時我曾發誓說:諾厄的大水不再淹沒世界;同樣,我如今起誓:再不向你發怒,再不責斥你。
੯ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।
10 高山可移動,丘陵能挪去,但我對你的仁慈決不移去,我的和平盟約總不動搖:憐憫你的上主說。
੧੦ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।
11 你這遭磨難,受顛沛,無安慰的城啊!看,我要用孔雀石安置你的基石,以碧玉奠定你的根基;
੧੧ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ।
12 我要以紅瑪瑙修你的城垛,以水晶石築你的門戶,以各種寶石建你的圍牆。
੧੨ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਬਹੁਮੁੱਲੇ ਪੱਥਰਾਂ ਨਾਲ ਬਣਾਵਾਂਗਾ।
13 你所有的兒子,都是上主所訓誨的;你的兒子們,要享受絕大的幸福。
੧੩ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
14 你將建築在正義的根基上;欺壓已遠去,你無需再有所恐懼;驚嚇也遠去了,它再不會臨近你。
੧੪ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।
15 請看!如果有人攻擊你,那不是出於我;凡攻打你的,必在你前跌倒。
੧੫ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ।
16 請看!是我造了吹煤火的鐵匠,由於他工作中造出了各種武器,可是也是我造了毀滅者來加以破壞。
੧੬ਵੇਖ, ਮੈਂ ਲੁਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।
17 所製造的各種武器,為攻打你,一概無用;在訴訟中,凡起來與你爭辯的舌頭,都要被你駁倒。這是上主的僕人應得之分,是他們由我所得的報酬──上主的斷語。
੧੭ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।