< 約伯記 15 >
੧ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
੨“ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?
੩ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?
4 不但如此,而且你還廢除了敬畏天主之情,斷絕了在他面前的默禱。
੪ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।
੫ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।
6 定你罪的,是你的口而不是我,是你的口唇作證控告你。
੬ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
7 你豈是第一個出生的人﹖在山嶽未有之前,你豈已誕生﹖
੭“ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?
੮ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?
9 有什麼事,只有你知,而我們不知;只有你明瞭,而我們不明瞭﹖
੯ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?
੧੦ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।
11 天主的安慰,和向你說的溫和的話,你以為還太少嗎﹖
੧੧ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?
੧੨ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?
੧੩ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?
14 人算什麼而敢自稱潔淨,婦女所生的敢自稱正直﹖
੧੪“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?
15 他連自己的聖者,還不信賴;在他眼中,連蒼天也不純潔,
੧੫ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,
੧੬ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?
੧੭“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,
੧੮ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,
19 這地方原只賜給了他們,尚無一個外方人從他們中間經過。──
੧੯ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,
੨੦ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।
੨੧ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
੨੨ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।
੨੩ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।
24 黑暗的日子使他恐怖,困苦艱難跟隨著他,好像準備廝殺的君王。
੨੪ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,
25 因為他曾伸手反抗過天主,向全能者傲慢逞強過;
੨੫ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
੨੬ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।
੨੭“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
28 他住在荒涼的城內,住在無人居留,行將化為廢墟的屋中。
੨੮ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।
29 他不能富有,所有的財富也不能久存,也決不能向地下生根。
੨੯ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।
30 他脫離不了黑暗,火燄要灼乾他的嫩芽,暴風要吹去他的花朵。
੩੦ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।
੩੧ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।
੩੨ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।
੩੩ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
34 因為惡人的家室必要絕嗣,火要燒盡受賄者的帳幕。
੩੪ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।
35 他們所懷的是邪惡,所生的是罪孽;心胸懷念的,無非是欺詐。
੩੫ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”