< 約伯記 18 >
੧ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2 你到何時纔停止講話﹖你且留心,也讓我們說幾句話。
੨“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।
੩ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?
4 因了你的憤怒,你必粉身碎骨! 為了你,難道大地要被遺棄,盤石要轉離原處﹖
੪ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?
੫“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
੬ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।
7 他強健的腳步要躊躇不前,他的計謀必使自己顛仆。
੭ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।
੮ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
੯ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ ।
10 絆住他的繩索埋藏在地下,捉他的陷阱暗設在途中。
੧੦ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
੧੧ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!
੧੨ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।
੧੩ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।
14 他必由所仰仗的帳幕中被拖出,被引到可怕的君王面前。
੧੪ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!
15 魑魅要住在他的帳幕中,硫磺散步在他的居所之上。
੧੫ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ।
੧੬ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
17 他的紀念必由地上消滅,他的名字必不傳於街市。
੧੭ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
੧੮ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।
19 他在本族中無子無孫,在他寄居之地沒有留下一人。
੧੯ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।
20 他的末日,西方人都為之驚訝,東方人都為之恐怖。
੨੦ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।
21 的確,這就是惡人的結局,這就是不認識天主者的境遇。
੨੧ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”