< 約伯記 33 >
੧“ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ!
੨ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ,
3 我的話是出於正直的心,我的唇舌要清楚說明真理。
੩ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ।
੪ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।
੫ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ!
6 看,我與你在天主前都是一樣,我也是用泥土造成的。
੬ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ।
7 所以我的威嚇不會使你恐怖,我的手也不會重壓在你身上。
੭ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ।
੮“ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,
੯ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।
੧੦ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ।
੧੧ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ।
12 我答覆你說:你這話說的不對,因為天主遠超世人。
੧੨“ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ।
੧੩ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਲੋਕਾਂ ਦੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ!
14 原來天主用一種方法向人講話,人若不理會,他再用另一種方法:
੧੪ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।
15 天主有時藉夢和夜間的異像,當人躺在床上沉睡的時候,
੧੫ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
੧੬ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ,
੧੭ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ।
੧੮ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ।
19 天主也有時懲罰人在床上受痛苦,使他的骨頭不斷的刺痛,
੧੯“ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ।
੨੦ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
21 他身上的肉已消逝不見,他枯瘦的骨頭,已開始外露。
੨੧ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!
22 他的靈魂已臨近墓穴,他的生命已接近死亡之所。
੨੨ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।
23 一千天使中,若有一個在他身傍,作他的代言人,提醒他應行的義務,
੨੩ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ।
24 且憐憫那人,為他轉求說:「求你拯救他,以免陷於陰府,因為我已找到了贖金。」
੨੪ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।
25 他的肉身比少年人的肉身必更健美,他的青春歲月又恢復了。
੨੫ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ।
26 他祈求天主,必獲得悅納。他必歡樂得見天主的儀容,天主也必恢復他的正義。
੨੬ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।
27 那時,他將在人前重述所經歷的事說:「我犯了罪,顛倒了是非,但他沒有照我的罪罰我。
੨੭ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।
੨੮ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ!
੨੯“ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ,
੩੦ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ।
੩੧“ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।
32 你若有話說,請即回覆我,你儘管說,因為我願聽你的理。
੩੨ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ।
੩੩ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।”