< 約伯記 38 >
੧ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
੨“ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?
੩ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
4 我奠定大地的基礎時,你在那裏﹖你若聰明,儘管說罷!
੪“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
5 你知道是誰制定了地的度量,是誰在地上拉了準繩﹖
੫ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
੬ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
੭ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
੮“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
੯ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,
੧੦ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?
11 並下令說:「你到此為止,不得越過;你的狂潮到此為止。」
੧੧ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
12 你有生之日,何嘗給晨光出過命令,又何嘗使曙光知道它之所在﹖
੧੨“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
੧੩ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?
14 曙光改變大地,如在膠泥上蓋印;使萬物出現,如著錦衣;
੧੪ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,
੧੫ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”
੧੬“ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ?
੧੭ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?
੧੮ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
੧੯“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?
20 你知道如何引導黑暗到自己的境地,領黑暗回到自己居所的道路上嗎﹖
੨੦ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ।
21 你總該知道,因為你那時已誕生了,而你的年歲已很高。
੨੧ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
੨੨“ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
੨੩ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ?
੨੪ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ?
੨੫ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
੨੬ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
੨੭ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
੨੮ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
੨੯ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?
੩੦ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”
੩੧“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?
੩੨ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
੩੩ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?”
34 你豈能使你的聲音上達雲霄,使雨水沛然降在你處﹖
੩੪ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?
35 你能否一發令,閃電就發出,且向你說:「我們在這裏﹖」
੩੫ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”
੩੬ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?
੩੭ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
੩੮ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?
੩੯“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,
੪੦ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
41 當雛鴉無食,往還飛翔,向天主哀鳴的時候,誰能為烏鴉備食﹖
੪੧ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”