< 耶利米哀歌 2 >
1 怎麼! 上主竟然發怒,使熙雍女郎暗淡無光! 將以色列的榮華由高天拋在地上! 在他震怒之日,不再想念自己的腳凳!
੧ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।
2 上主毫不留情地破壞了雅各伯所有的牧場;他滿含怒氣,夷平了猶大女郎的一切保壘,將她的君王及首長推倒在地,加以侮辱。
੨ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।
3 他怒火炎炎,粉碎了以色列的一切勢力;在仇人前,抽回他的右手;他像吞滅四周的烈火,焚燒了雅各伯;
੩ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ, ਉਸ ਨੇ ਵੈਰੀ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ, ਉਸ ਨੇ ਚਾਰ-ਚੁਫ਼ੇਰੇ ਭੜਕਦੀ ਹੋਈ ਅੱਗ ਦੀ ਤਰ੍ਹਾਂ ਯਾਕੂਬ ਨੂੰ ਸਾੜ ਦਿੱਤਾ ਹੈ।
4 他像敵人一樣,安穩地舉起自己的右手;拉開他的弓。像敵人似的屠殺了一切英俊的少年;在熙雍女郎的帳幕內,發洩了他似火的烈怒。
੪ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।
5 上主好像一個仇人,毀滅了以色列,毀滅了她所有的宮室,蕩平了她的一切保壘,增加猶大女郎的哀號哭泣。
੫ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ-ਪਿੱਟਣਾ ਬਹੁਤ ਵਧਾਇਆ ਹੈ।
6 上主像破壞園圃一樣,破壞了他自己的帷幔,毀滅了自己的會幕,使人在熙雍忘卻慶節和安息日;他在烈怒下,廢棄了君王和司祭。
੬ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।
7 上主厭棄了自己的祭壇,嫌惡了自己的聖所;將宮殿的牆垣交在敵人手中,讓他們在上主的殿宇內,叫囂喧嚷,好像節日一樣。
੭ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!
8 上主已經決意毀壞熙雍女郎的牆垣,既展開了繩索,決不抽回自己的手,直到將它完全推翻,使城郭和保壘哀哭,一同傾覆。
੮ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।
9 城門已陷於地中,上主已折斷她的門閂,她的君王首長,流落異鄉,再沒有法律;她的眾先知也不再獲得上主的神視。
੯ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।
10 熙雍女郎的眾長老,坐在地上默然不語,頭上撒上灰土,腰間束著麻衣;耶路撒冷的處女都俯首至地。
੧੦ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।
11 我的眼痛哭,至於失明,五內沸騰,肝腦塗地。眼見我的女兒──人民遭受摧殘,眼看著幼童乳兒昏厥在城中的街道上。
੧੧ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।
12 他們對母親說:「那裏有餅有酒﹖」他們在城中的街道上,正奄奄一息,有如受傷的人,在母親的懷中,氣絕夭折!
੧੨ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।
13 耶路撒冷女郎! 我可用什麼來譬喻你,拿什麼來比擬你呢﹖處女,熙雍女郎! 我可用什麼來幫助你,拿什麼來安慰你呢﹖因為你的創傷,浩大如海,又有誰能夠治愈你﹖
੧੩ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ?
14 你的眾先知有關你的神視,盡是虛幻欺詐;他們從未揭露你的罪惡,以挽回你的命運;他們關於你所提供的神諭,盡是虛幻和騙局。
੧੪ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ,
15 所有過路的人,都向你鼓掌,向耶路撒冷女郎噓唏,且搖頭說:「難道這就是人人所說美麗無比,全世界的喜悅﹖」
੧੫ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”
16 你的仇人都向你張開口,噓唏而切齒說:「我們終於吞滅了她! 這就是我們所期待的一日,我們終於得到手,終於看見了! 」
੧੬ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
17 上主實踐了自己的計劃,完成了他昔日所宣告的斷語;實行破壞,毫無憐憫,使仇人幸災樂禍,使敵人高舉他的角。
੧੭ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।
18 處女,熙雍女郎! 你應該從心裏呼號上主;白天黑夜,讓眼淚像江河般地湧流,不要歇息也不要讓你的眼睛休息。
੧੮ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।
19 夜間每到交更時分,你該起來哀禱,像傾水似的,向上主傾訴你心;應為了你嬰兒的性命,向上主舉起你的雙手,因為他們因饑餓而昏迷街頭!
੧੯ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
20 上主,請你迴目憐視! 你這樣做,究竟是對付誰呢﹖難道婦女應該吃掉自己的兒子﹖吃掉自己孕育的嬰兒﹖難道在上主的聖所裏,應該殺死司祭和先知﹖
੨੦ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?
21 街上遍地躺臥的,盡是孩童和老人;喪身刀下的,盡是我的處女和少年;在你震怒之日,你斬殺誅戮,毫不留情。
੨੧ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!
22 你由四方給我召來施行恐怖的人,好像過節一樣;在上主發怒之日,無人能夠逃脫,或者幸免;我孕育撫養的,我的仇人都殺盡滅絕。
੨੨ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।