< 馬可福音 10 >

1 耶穌從那裏起身,來到猶太境界,約旦河的對岸,群眾又聚集到他那裏,他又照常教訓他們。
ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2 有些法利賽人前來問耶穌:許不許丈夫休妻﹖意思是要試探他。
ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?
3 耶穌回答他們說:「梅瑟吩咐了你們什麼﹖」
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?
4 他們說:「梅瑟准許了寫休書休妻。」
ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।
5 耶穌對他們說:「這是為了你們的心硬,他才給你們寫下了這條法令。
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।
6 但是,從創造之初,天主造了他們一男一女。
ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।
7 為此,人要離開他的父母,依附自己的妻子,
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
8 二人成為一體,以致他們不再是兩個,而是一體了。
ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
9 所以,天主所結合的人不可拆散。」
ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
10 回到家裏,門徒又問他這事,
੧੦ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।
11 耶穌對他們說:「誰若休自己的妻子而另娶,就是犯姦淫,辜負妻子;
੧੧ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।
12 若妻子離棄自己的丈夫而另嫁,也是犯姦淫。」
੧੨ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
13 有人給耶穌領來小孩子,要他撫摸他們;門徒卻斥責他們。
੧੩ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14 耶穌見了,就生了氣,對他們說:「讓小孩子到我跟前來,不要阻止他們! 因為天主的國正屬於這樣的人。
੧੪ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
15 我實在告訴你們:誰若不像小孩子一接受天主的國,決不能進去。」
੧੫ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
16 耶穌遂抱起他們來,給他們覆手,祝福了他們。
੧੬ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
17 正在耶穌出來行路時,跑來了一個人,跪在他面,前問他說:「善師,為承受永生,我該做什麼﹖」 (aiōnios g166)
੧੭ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios g166)
18 耶穌對他說:「你為什麼稱我善﹖除了天主一個外,沒有誰是善的。
੧੮ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।
19 誡命你都知道:不可殺人,不可姦淫,不可偷盜,不可做假見證,不可欺詐,應孝敬你的父母。」
੧੯ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
20 他回答耶穌說:「傅! 這一切我從小就遵守了。」
੨੦ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
21 耶穌定睛看他,就喜愛他,對他說:「你還缺少一樣:你去,變賣你所有的一切,施捨給窮人,你必有寶藏在天上;然後來,背著十字架,跟隨我!」
੨੧ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
22 因了這話,那人就面帶愁容,憂鬱地走了,因為他有許多產業。
੨੨ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।
23 耶穌周圍一看,就對自己的門徒說:「那些有錢的人,進天主的國是多麼難啊!」
੨੩ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
24 門徒就都驚奇他這句話。耶穌又對他們說:「孩子們! 仗恃錢財的人,進天主的國是多麼難啊!
੨੪ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
25 駱駝穿過針孔, 比富有的人進天主的國還容易。」
੨੫ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।
26 他們就更加驚奇,彼此說:「這樣,誰還能得救﹖」
੨੬ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27 耶穌注視他們說:「在人不可能,在天主卻不然,因為在天主,一切都是可能的。」
੨੭ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
28 伯多祿開口對他說:「看,我們捨棄了一切,而跟隨了你。」
੨੮ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29 耶穌回答說:「我實在告訴你們:人為了我,為了福音,而捨棄了房屋、或兄弟、或姊妹、或母親、或父親、或兒女、或田地,
੨੯ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।
30 沒有不在今時就百倍的房屋、兄弟、姊妹、母親、兒女、田地──連迫害也在內,並在來世獲得永生的。 (aiōn g165, aiōnios g166)
੩੦ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। (aiōn g165, aiōnios g166)
31 但有許多在先的,要成為在後的;在後的,要成為在先的。」
੩੧ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
32 那時,他們在路上,要上耶路撒冷去,耶穌在門徒前頭走,他們都驚奇,跟隨的人也都害。耶穌又把那十二人帶到一邊,開始告訴他們那將要臨到他身上的事:「
੩੨ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
33 看,我們上耶路撒冷去,人子要被交於司祭長和經師;他們要定他的死罪,把他交給外邦人;
੩੩ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
34 這些人要戲弄他,唾污他,鞭打,他殺害他;但三天以後,他必要復活。」
੩੪ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
35 載伯德的兒子雅各伯和若望走到耶穌跟前,對他說:「師傅! 我們願你允許我們的要求!」
੩੫ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
36 耶穌對他們說:「你們願意我給你們做什麼﹖」
੩੬ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
37 他們回答說:「賜我們在你的光榮中,一個坐在你右邊, 一個坐在你左邊。」
੩੭ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
38 耶穌對他們說:「你們知不知道你們所求的是什麼;你們能飲我的爵嗎﹖或者,你們能受我受的的洗嗎﹖」
੩੮ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?
39 他們對他說:「我們能。」耶穌就對他們說:「我飲的爵,你們必要飲;我受的洗你們必要受;
੩੯ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
40 但坐在我右邊或左邊,不是我可以給的,而是給誰預備了,就給誰。」
੪੦ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
41 那十個聽了,就開始惱怒雅各伯和若望。
੪੧ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
42 耶穌叫門徒過來,對他們說:「你們知道:在外邦人中,有尊為首領的,主宰他們,有大臣管轄他們;
੪੨ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
43 但你們中間卻不可這樣:誰若願意在你們中間成為大的,就當作你們的僕役;
੪੩ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
44 誰若願意在你們中間為首,就當作眾人的奴僕;
੪੪ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।
45 因為人子,不是來受服事,而是來服事人,並交出自己的性命,為大眾作贖價。」
੪੫ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
46 他們來到耶里哥。耶穌和他的門徒及一大群人,從耶里哥出來的時候,有一個瞎眼的乞丐,即提買的兒子巴爾提買坐在路旁。
੪੬ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
47 他一聽說是納匝肋人耶穌,就喊叫說:「耶穌,達味之子,可憐我罷!」
੪੭ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
48 有許多人就斥責他,叫他要作聲;但他越發喊叫說:「達味之子,可憐我罷!」
੪੮ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!
49 耶穌就站住說:「叫他過來!」人就叫那瞎子,給他說:「放心! 起來! 他叫你呢!」
੪੯ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।
50 瞎子就扔下自己的外衣,跳起來,走到耶穌跟前。
੫੦ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
51 耶穌對他說:「你願意我給你做什麼﹖」瞎子說:「師傅! 叫我看見!」
੫੧ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
52 耶穌對他說:「去罷! 你的信德救了你。」瞎子立刻看了,就在路上跟著耶穌去了。
੫੨ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

< 馬可福音 10 >