< 民數記 1 >
1 以色列人出埃及國後第二年二月一日,上主在西乃曠野於會幕內訓示梅瑟說:「
੧ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ
2 你們要依照以色列子民的宗教和家系,統計全會眾的人口,把男丁的姓名都一一登記。
੨ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।
3 在以色列中,凡二十歲以上能上陣作戰的,你和亞郎要一隊一隊地統計。
੩ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
4 每一支派有一人同你們合作,他們都是各宗族的族長。
੪ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।
5 那協助你們的人名如下:勒烏本支派,是舍德烏爾的兒子厄里族爾;
੫ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
੬ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।
੭ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ।
੮ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ।
੯ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ।
10 若瑟的兩個兒子:厄弗辣因支派,是阿米胡得的兒子厄里沙瑪;默納協支派,是培達族爾的兒子加默里耳;
੧੦ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।
੧੧ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ।
੧੨ਦਾਨ ਲਈ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ।
੧੩ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ।
੧੪ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼।
੧੫ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ।
16 這些人是由會眾中選出來的,都是他們宗族的領袖,以色列的千夫長。
੧੬ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ । ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।
੧੭ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,
18 於二月一日召集了全會眾,人都依照宗族和家系登了記,由二十歲以上的都一一將姓名登了記。
੧੮ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
19 上主怎樣吩咐了梅瑟,梅瑟就怎樣在西乃曠野統計了他們。
੧੯ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
20 以色列的長子勒烏本子孫的後裔,依照宗族和家系,二十歲以上,凡能上陣作戰的男子,都一一將姓名登了記;
੨੦ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੨੧ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ।
22 西默盎子孫的後裔,依照宗族和家系,二十歲以上,凡能上陣作戰的男子,都一一將姓名登了記,
੨੨ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੨੩ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ।
24 加得子孫的後裔,依照宗族和家系,二十歲以上,凡能上陣作戰的,都將姓名登了記;
੨੪ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੨੫ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
26 猶大子孫的後裔,依照宗族和家系,二十歲以上,凡能上陣作戰的,都將姓名登了記;
੨੬ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ।
੨੭ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ।
28 依撒加爾子孫的後裔,依照宗族和家系,二十歲以上,凡能上陣作戰的,都將姓名登了記,
੨੮ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੨੯ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ।
30 則步隆子孫的後裔,依照宗族和家系,二十歲以上,凡能上陣作戰的,都將姓名登了記;
੩੦ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੩੧ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ।
32 若瑟的子孫:厄弗辣因子孫的後裔,依照宗族和家系,二十歲以上,凡能上陣作戰的,都將姓名登了記;
੩੨ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੩੩ਅਤੇ ਇਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ।
34 默納協子孫的後裔,依照宗族和家系,二十歲以上,凡能上陣作戰的,都將姓名登了記;
੩੪ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੩੫ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ।
36 本雅明子孫的後裔,依照宗族和家系,二十歲以上,凡能上陣作戰的,都將姓名登了記;
੩੬ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੩੭ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ।
38 丹子孫的後裔,依照宗族和家系,二十歲以上,凡能上陣作戰的,都將姓名登了記;
੩੮ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੩੯ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ।
40 阿協爾子孫的後裔,依照宗族和家系,二十歲以上,凡能上陣作戰的,都將姓名登了記;
੪੦ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੪੧ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ।
42 納斐塔里子孫的後裔,依照宗族和家系,二十歲以上,凡能上陣作戰的,都將姓名登了記;
੪੨ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
੪੩ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ।
44 以上是梅瑟和亞郎並以色列的首領十二人──每宗族一人──所登記的人數。
੪੪ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।
45 以色列中二十歲以上,凡能上陣作戰的以色列子民,全依照宗族和家系登了記。
੪੫ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।
੪੬ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।
47 但是肋末人沒有依照自己的宗派同他們一起登記,
੪੭ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।
੪੮ਯਹੋਵਾਹ ਨੇ ਮੂਸਾ ਨੂੰ ਆਖਿਆ
49 只有肋未支派,不要登記,不要將他們列在以色列子民內。
੪੯ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।
50 你應派肋未人管理會幕和其中一切器皿,並一切附屬物。他們要搬運會幕和其中一切器皿,在會幕中服務,住在會幕的四周。
੫੦ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
51 會幕要遷移時,肋未人拆卸;會幕要搭紮時,肋未人張搭;若俗人走近,應處死刑。
੫੧ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
੫੨ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
53 但肋未人應在會幕四周紮營,免得以色列子民會眾觸犯天怒;肋未人應負責看守會幕。」
੫੩ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
54 以色列子民都照辦了;上主怎樣吩咐了梅瑟,他們就怎樣辦了。
੫੪ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ।