< 民數記 33 >
1 以下是以色列子民在梅瑟和亞郎指揮下,分隊出離埃及國後所行的路程。
੧ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।
2 梅瑟記錄了他們遵上主的命啟營的出發點。以下是他們依次出發的行程:
੨ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ
3 他們於正月十五日由辣默色斯起程,即在逾越節第二日,以色列子民大膽地、當著眾埃及人的面出走了,
੩ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।
4 其時埃及人正在埋葬上主在他們中所擊殺的一切長子;上主也懲罰了他們的神祇。
੪ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।
੫ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।
੬ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।
7 由厄堂起程,轉向巴耳責豐的丕哈希洛特,在米革多耳對面紮營。
੭ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।
8 由丕哈希洛特起程,由海中經過進入曠野,在厄堂曠野中行了三天的路,然後在瑪辣紮營。
੮ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।
9 由瑪辣起程,來到厄林。在厄林有十二水泉和七十株棕櫚樹,就在那裡紮營。
੯ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।
੧੦ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।
੧੧ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।
੧੨ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ।
੧੩ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ।
14 由阿路士起程,在勒非丁紮營;民眾在這裡沒有水喝。
੧੪ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।
੧੫ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।
੧੬ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ
੧੭ਤਾਂ ਕਿਬਰੋਥ-ਹੱਤਾਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ
੧੮ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ।
੧੯ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ।
੨੦ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ
੨੧ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ
੨੨ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ।
੨੩ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ
੨੪ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ
੨੫ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ।
੨੬ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਹਥ ਵਿੱਚ ਡੇਰੇ ਲਾਏ
੨੭ਅਤੇ ਤਹਥ ਤੋਂ ਕੂਚ ਕਰ ਕੇ ਤਾਰਹ ਵਿੱਚ ਡੇਰੇ ਲਾਏ।
੨੮ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ
੨੯ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ
੩੦ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ
੩੧ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ
੩੨ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ।
੩੩ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ
੩੪ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ
੩੫ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ
36 由厄茲雍革貝爾起程,在親曠野,即卡德士紮營。
੩੬ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ
37 由卡德士起程,在位於厄東地邊界上的曷爾山下紮營。
੩੭ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ
38 亞郎大司祭依上主的命,上了曷爾山,死在那裡,時在以色列子民出埃及國後四十年五月初一日。
੩੮ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
੩੯ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਰਬਤ ਉੱਤੇ ਮਰ ਗਿਆ।
40 其時住在客納罕南部的客納罕人王阿辣得聽說以色列子民來了。
੪੦ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।
੪੧ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।
੪੨ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੂਨੋਨ ਵਿੱਚ ਡੇਰੇ ਲਾਏ।
੪੩ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।
44 由敖波特起程,在位於摩阿布邊境的依因阿巴陵紮營。
੪੪ਅਤੇ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ।
੪੫ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।
੪੬ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।
47 由阿耳孟狄貝拉塔因起程,在乃波前面的阿巴陵山地內紮營。
੪੭ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।
48 由阿巴陵山地起程,在耶里哥對面,約但河邊,摩阿布曠野紮營;
੪੮ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।
49 他們在摩阿布曠野裡,沿著約但河邊紮營,由貝特耶史摩特直到阿貝耳史廷。
੪੯ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ।
50 在耶里哥對面,約但河邊,摩阿布曠野內,上主訓示梅瑟說:「
੫੦ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,
51 你告訴以色列子民說:你們幾時過了約但,進入客納罕地,
੫੧ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ
52 應由你們面前驅逐當地所有的居民,應毀壞他們的一切偶像,應打碎他們的一切鑄像,應鏟除他們的一切丘壇。
੫੨ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।
53 你們要佔領那地方,住在那裡,因為我已將那裡給了你們叫你們佔有。
੫੩ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।
54 你們要按支派抽籤分配那地方:人數多的多給,人數少的少給。誰的籤落在那裡,那裡就屬於他。你們依照宗祖支派分配你們的產業。
੫੪ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।
55 但如果你們不把當地的居民由你們面前驅逐,那留下的居民,必要成為你們的眼中刺,腰間針,在你們住的地方內迫害你們;
੫੫ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।
56 並且我打算了怎樣對待他們,也要怎樣對待你們。」
੫੬ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!