< 箴言 15 >
੧ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
੨ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
੩ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4 撫慰的言辭,有如生命樹;刻薄的言語,能刺傷人心。
੪ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
5 愚蠢的人,輕視父親的管教;遵守規勸的,為人必精明。
੫ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
੬ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
੭ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
੮ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
੯ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 離棄正道的,必遭嚴罰;憎恨規勸的,只有死亡。
੧੦ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 陰府和冥域,都明擺在上主面前,何況世人的心懷! (Sheol )
੧੧ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? (Sheol )
੧੨ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
13 心中愉快,使面容煥發;心中悲傷,精神即頹喪。
੧੩ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14 明達人的心,尋求智識;愚昧人的口,飽食昏愚。
੧੪ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15 心情憂傷的,日日困坐愁城;心胸暢快的,時時如享喜宴。
੧੫ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16 少有財寶而敬畏上主,勝於富有財寶而諸多煩惱。
੧੬ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
੧੭ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18 易怒的人,常引起爭端;含忍的人,卻平息爭論。
੧੮ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19 懶惰人的道路,有如荊棘籬笆;正直人的行徑,卻是康莊大道。
੧੯ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20 智慧的兒子,是父親的喜樂;只有愚昧人,輕視自己的母親。
੨੦ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 無知的人,以愚昧為樂;明智的人,卻直道而行。
੨੧ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 缺乏考慮,計劃必要失敗;謀士眾多,策略方克有成。
੨੨ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
੨੩ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24 生命之路使明智人向上,為此他能避免向下的陰府。 (Sheol )
੨੪ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। (Sheol )
25 上主將拆毀驕傲人的房屋,卻要堅定寡婦的地界。
੨੫ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26 邪惡的陰謀,為上主所憎惡;溫良的言語,卻為他所喜悅。
੨੬ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27 貪求財貨的,困擾自己的家庭;憎惡饋贈的,生活必能安定。
੨੭ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 義人的心,只默思善事;惡人的口,只吐露惡語。
੨੮ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
੨੯ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
30 晶瑩的目光,使人心曠神怡;美好的訊息,使人筋骨壯健。
੩੦ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31 喜聽有益生命勸戒的人,必得列於智慧人的中間。
੩੧ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32 避免教導的,是作賤自己;聽從規勸的,必獲得機智。
੩੨ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
33 敬畏上主,是智慧的導師;謙卑自下,是榮耀的先聲。
੩੩ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।