< 箴言 23 >

1 幾時你與首長坐席,應記著,在你面前的是誰。
ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2 你若過於貪食,應在咽喉上,放上一把刀。
ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3 休要羨慕他的珍饈,因那是騙人的食品。
ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 不要辛苦企求致富,反應放棄這種企圖。
ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 你向之一注目,即不再存在了:它會生出翅膀,如鷹向天飛去。
ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6 不要與虎視眈眈的人進食,也不要羨慕他的山珍海味,
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7 因為他原是只顧自己的人,他口頭雖對你說「請吃請喝! 」但他的心中並不與你友善;
ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8 你吃下的那口食物,還得吐出;你婉轉悅耳的言辭,盡屬枉費。
ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9 不要與愚人交耳接談,因他必輕視你的高見。
ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10 不要移動孀婦的地界,不要侵佔孤兒的田地;
੧੦ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11 因為他們的辯護者是大能的,他必為他們的案件與你爭辯。
੧੧ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 你應專心接受教訓,傾耳細聽益智之言。
੧੨ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 對孩童不可忽略懲戒;用棍打他,他不致死去。
੧੩ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 你用棍杖打他,是救他的靈魂免下陰府。 (Sheol h7585)
੧੪ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol h7585)
15 我兒,你若心懷智慧,我也誠心喜樂;
੧੫ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16 你的唇舌若談吐正義的事,我的五衷也必會踴躍歡欣。
੧੬ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17 心裏不要羨慕罪人,卻要日日敬畏上主;
੧੭ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18 這樣你的將來必然順利,你的希望絕不落空。
੧੮ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19 我兒,你要聽話,作個明智人;且要引領你的心走上正道。
੧੯ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 貪嗜酒肉的人,不可與之來往;
੨੦ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 因為嗜酒貪食的人,必陷於窮困;貪懶好睡的人,必衣著襤褸。
੨੧ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 對生養你的父親,應當聽從;對你年邁的母親,不可輕視。
੨੨ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23 應獲取真理,不可出賣,還有智慧、訓誨和見識。
੨੩ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24 義人的父親,必欣然喜樂;生育慧子的,必為此歡騰。
੨੪ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 應使你的父親因你而喜悅,應使你的生母因你而快樂。
੨੫ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 我兒,將你的心交給我,注目於我的道路:
੨੬ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 妓女是一個深坑,淫婦是一個陷阱;
੨੭ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28 她潛伏著,實如強盜,使人世間,增添奸夫。
੨੮ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29 是誰將哀鳴,是誰將悲嘆﹖是誰將爭吵,是誰將抱怨﹖是誰將無故受傷,是誰將雙目赤紅﹖
੨੯ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
30 是那流連於醉鄉,去搜求醇酒的人。
੩੦ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
31 你不要注視酒色怎樣紅,在杯中怎樣閃耀,飲下去怎樣痛快!
੩੧ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
32 終究它要咬人如蛇,刺人如虺。
੩੨ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
33 那時,你的眼要見到奇景,你的心要吐出狂語。
੩੩ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
34 你宛如躺在海中心,睡在桅杆頂。「
੩੪ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
35 人打我,我不痛,人捶我,我不覺;我何時甦醒,好再去尋醉! 」
੩੫ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!

< 箴言 23 >