< 箴言 3 >
੧ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
੨ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
3 不要讓慈祥和忠實離棄你,要將她們繫在你的頸上,刻在你的心版上;
੩ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
੪ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
੫ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
੬ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
੭ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
੮ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
੯ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10 這樣,你的倉廩必充滿糧食,你的榨酒池必盈溢新酒。
੧੦ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
11 我兒,不要輕視上主的懲戒,也不要厭惡他的譴責,
੧੧ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
12 因為上主譴責他所愛的,有如父親譴責他的愛子。
੧੨ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
੧੩ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
14 因為賺得智慧勝於賺得銀錢;智慧的果實勝於純金。
੧੪ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
15 智慧比珍珠還要寶貴;凡你所貪求的,都不足以與她倫比。
੧੫ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
੧੬ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
੧੭ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
18 她為掌握她的人,是一株生命樹;凡堅持她的,必將納福。
੧੮ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
੧੯ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
20 賴他的智識,深淵纔裂口噴水,雲彩纔降下甘露。
੨੦ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
21 我兒,你應保持明智和慎重,不要讓她們離開你的視線:
੨੧ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
੨੨ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
੨੩ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 你若坐下,必無所恐懼;你若躺下,必睡得甘甜。
੨੪ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
25 你決不怕驟然而來的恐怖,也不怕惡人突然而至的摧殘,
੨੫ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
੨੬ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
27 你若有能力作到,不要拒絕向有求於你的人行善;
੨੭ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 如果你能即刻作到,不要對你的近人說:「去! 明天再來,我纔給你。」
੨੮ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
੨੯ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
੩੦ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
੩੧ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
੩੨ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
੩੩ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
੩੪ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
੩੫ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!