< 箴言 1 >
੧ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
੨ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
੩ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
੪ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5 使智慧者聽了,增加學識;使明達人聽了,汲取智謀,
੫ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6 好能明瞭箴言和譬喻,明瞭智者的言論和他們的隱語。
੬ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7 敬畏上主是智慧的肇基;只有愚昧人蔑視智慧和規律。
੭ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
8 我兒,你應聽你父親的教訓,不要拒絕你母親的指教,
੮ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
੯ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
੧੦ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
11 如果他們說:「來跟我們去暗算某人,無故地陷害無辜。
੧੧ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
12 我們要像陰府一樣活活地吞下他們,把他們整個吞下去,有如墮入深坑裏的人; (Sheol )
੧੨ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। (Sheol )
13 這樣,我們必獲得各種珍寶,以贓物充滿我們的房屋。
੧੩ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
੧੪ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15 我兒,你不要與他們同流合污,該使你的腳遠離他們的道路,
੧੫ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
੧੬ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
੧੭ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
੧੮ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19 這就是謀財害命者的末路:他必要送掉自己的性命。
੧੯ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
੨੦ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
੨੧ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22 無知的人,你們喜愛無知;輕狂的人,你們樂意輕狂;愚昧的人,你們憎恨知識,要到何時呢﹖
੨੨ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
23 你們應回心聽我的勸告。看,我要向你們傾吐我的心意,使你們瞭解我的言詞。
੨੩ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
24 但是,我呼喚了,你們竟予以拒絕;我伸出了手,誰也沒有理會。
੨੪ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
੨੫ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
26 因此,你們遭遇不幸時,我也付之一笑;災難臨到你們身上時,我也一笑置之。
੨੬ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
27 當災難如暴風似的襲擊你們,禍害如旋風似的捲去你們,困苦憂患來侵襲你們時,我也置之不顧。
੨੭ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28 那時,他們呼求我,我必不答應:他們尋找我,必尋不著我;
੨੮ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
੨੯ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
੩੦ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
੩੧ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32 的確,無知者的執迷不悟殺害了自己;愚昧人的漠不關心斷送了自己。
੩੨ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
33 但是,那聽從我的,必得安居,不怕災禍,安享太平。
੩੩ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।