< 詩篇 11 >

1 【義人依靠天主】上主是我的避難所,你們怎麼能對我說:像隻小鳥,飛往深山!
ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
2 看,惡人挽弓搭箭,向心誠的人暗算。
ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3 基礎既已全部崩潰,義人還能有何作為?
ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4 上主住在自己的聖殿,上主的寶座設於天;祂的眼睛垂視,祂的目光細察人子,
ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
5 上主審察著義人與惡人;全心痛恨那愛蠻橫的人,
ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6 上主使火碳硫磺降於惡人之身,乾燥的熱風將是他們杯中之分。
ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7 上主是正義的,上主酷愛公正,心誠的人必得見祂的儀容
ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

< 詩篇 11 >