< 詩篇 112 >
1 亞肋路亞!凡敬畏上主的人,真是有福,喜歡他誡命的人,真是有福!
੧ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2 他的子孫在世上必要強盛,義人的後代必要受到讚頌。
੨ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
੩ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4 上主富有仁愛慈悲公道,像光明在暗處向義人照耀。
੪ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
5 樂善好施的人必蒙受祝福,祂以正義處理自己的事務。
੫ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6 因為他永遠不會失足抖顫,義人必要受人永遠的記念。
੬ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7 噩耗的凶信,不會使他驚慌,因為仰賴上主心志堅強。
੭ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
੮ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
9 他散財周濟貧苦的人。他的仁義必萬世留存,他的頭角必受光榮。
੯ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10 罪人見到必要憤恨滿腔,咬自己的牙齒,焦灼難當,惡人的希望終必喪亡。
੧੦ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।