< 詩篇 113 >
1 阿肋路亞!上主的僕人,請一齊讚頌,請一齊讚頌上主聖名!
੧ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
੨ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
੩ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
੪ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5 誰能相似上主我們的天主?祂坐在蒼天之上的最高處。
੫ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
੬ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7 上主從塵埃裏提拔弱小的人;上主由糞土中舉揚窮苦的人,
੭ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
੮ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9 使那不孕的婦女坐鎮家中,成為多子的母親快樂無窮。
੯ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।