< 詩篇 125 >
1 依靠上主的人有如熙雍山,屹立不動,必永遠常存不變。
੧ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2 群山怎樣環繞著耶路撒冷,上主也怎樣保衛他的百姓,從現今開始,直到永恆。
੨ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
3 他不讓惡人的權杖,來統治義人的家當,免得義人伸出手掌,為非作歹效尤學樣。
੩ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4 上主,求您賜福給善良的人,又求您賜福給心地正直的人!
੪ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5 那自甘墮落於自己邪惡的人,上主必使他們與惡徒一起沉淪。唯願以色列家族永享平靜安寧。
੫ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।