< 詩篇 135 >
1 阿肋路亞!上主的眾僕請讚頌,請讚頌上主的聖名!
੧ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
੨ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
3 請歌頌上主,因為上主是美善的,歌詠祂的名,因祂的名是甘甜的。
੩ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
4 雅各伯原是上主所選,以色列永遠作祂自己的家產。
੪ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
5 我確實知道,上主偉大無比!我們的上主,超越所有神祇!
੫ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6 上天及下地,海洋深淵的任何化工,上主只要願意,無一不由祂造成。
੬ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7 祂使雲彩由地面現露,祂使電光閃爍而成雨,祂使清風由寶庫發出。
੭ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
੮ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
9 埃及!祂在您內行了奇蹟異能,懲罰了法郎和他的萬眾臣。
੯ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
੧੦ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11 阿摩黎王息紅、巴商王敖格,以及客納罕地的王侯官吏。
੧੧ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
12 祂將他們的土地變作產業,賜給了自己的人民以色列。
੧੨ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13 上主,您的聖名千秋留存,上主,您的記念,萬世常新。
੧੩ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
14 因為上主護衛自己的百姓,對自己的僕人們表示憐憫。
੧੪ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
੧੫ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
੧੬ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
੧੭ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18 鑄造偶像的人,將與偶像同亡,凡信賴偶像的人,也將是一樣。
੧੮ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19 以色列家族,請讚頌上主!亞郎家族,請讚頌上主!
੧੯ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20 肋末的家族,請讚頌上主!敬愛上主的人讚頌上主!
੨੦ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
੨੧ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!