< 詩篇 29 >
1 天主的眾子,請讚美上主,請將讚美光榮,歸於上主。
੧ਦਾਊਦ ਦਾ ਭਜਨ। ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।
2 請將主的榮耀,歸於上主,穿上聖潔華服,朝拜上主。
੨ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
3 上主的聲音響徹水面,天主雷鳴在顯示莊嚴,上主臨到澎湃的水面。
੩ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
੪ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
੫ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
6 使黎巴嫩像牛犢一樣舞蹈,使息爾翁像小牛一樣跳躍。
੬ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
੭ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
੮ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9 上主的聲音搖撼橡樹,剝光森林;凡在祂殿中的都齊聲高呼:光榮。
੯ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”
੧੦ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
11 上主必將勇力賜給祂的百姓,上主必以平安祝福祂的人民。
੧੧ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।