< 历代志上 20 >
1 过了一年,到列王出战的时候,约押率领军兵毁坏亚扪人的地,围攻拉巴;大卫仍住在耶路撒冷。约押攻打拉巴,将城倾覆。
੧ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।
2 大卫夺了亚扪人之王所戴的金冠冕,其上的金子重一他连得,又嵌着宝石;人将这冠冕戴在大卫头上。大卫从城里夺了许多财物,
੨ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ
3 将城里的人拉出来,放在锯下,或铁耙下,或铁斧下,大卫待亚扪各城的居民都是如此。其后大卫和众军都回耶路撒冷去了。
੩ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।
4 后来,以色列人在基色与非利士人打仗。户沙人西比该杀了伟人的一个儿子细派,非利士人就被制伏了。
੪ਫਿਰ ਗਜ਼ਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਦਾ ਅਰੰਭ ਹੋਇਆ, ਤਦ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਜਿਹੜਾ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।
5 又与非利士人打仗。睚珥的儿子伊勒哈难杀了迦特人歌利亚的兄弟拉哈米;这人的枪杆粗如织布的机轴。
੫ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।
6 又在迦特打仗。那里有一个身量高大的人,手脚都是六指,共有二十四个指头,他也是伟人的儿子。
੬ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।
7 这人向以色列人骂阵,大卫的哥哥示米亚的儿子约拿单就杀了他。
੭ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
8 这三个人是迦特伟人的儿子,都死在大卫和他仆人的手下。
੮ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।