< 历代志下 1 >

1 大卫的儿子所罗门国位坚固;耶和华—他的 神与他同在,使他甚为尊大。
ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
2 所罗门吩咐以色列众人,就是千夫长、百夫长、审判官、首领与族长都来。
ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
3 所罗门和会众都往基遍的邱坛去,因那里有 神的会幕,就是耶和华仆人摩西在旷野所制造的。
ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
4 只是 神的约柜,大卫已经从基列·耶琳搬到他所预备的地方,因他曾在耶路撒冷为约柜支搭了帐幕,
ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
5 并且户珥的孙子、乌利的儿子比撒列所造的铜坛也在基遍耶和华的会幕前。所罗门和会众都就近坛前。
ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
6 所罗门上到耶和华面前会幕的铜坛那里,献一千牺牲为燔祭。
ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
7 当夜, 神向所罗门显现,对他说:“你愿我赐你什么,你可以求。”
ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
8 所罗门对 神说:“你曾向我父大卫大施慈爱,使我接续他作王。
ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
9 耶和华 神啊,现在求你成就向我父大卫所应许的话;因你立我作这民的王,他们如同地上尘沙那样多。
ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
10 求你赐我智慧聪明,我好在这民前出入;不然,谁能判断这众多的民呢?”
੧੦ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
11 神对所罗门说:“我已立你作我民的王。你既有这心意,并不求资财、丰富、尊荣,也不求灭绝那恨你之人的性命,又不求大寿数,只求智慧聪明好判断我的民;
੧੧ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
12 我必赐你智慧聪明,也必赐你资财、丰富、尊荣。在你以前的列王都没有这样,在你以后也必没有这样的。”
੧੨ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
13 于是,所罗门从基遍邱坛会幕前回到耶路撒冷,治理以色列人。
੧੩ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
14 所罗门聚集战车马兵,有战车一千四百辆,马兵一万二千名,安置在屯车的城邑和耶路撒冷,就是王那里。
੧੪ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
15 王在耶路撒冷使金银多如石头,香柏木多如高原的桑树。
੧੫ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
16 所罗门的马是从埃及带来的,是王的商人一群一群按着定价买来的。
੧੬ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
17 他们从埃及买来的车,每辆价银六百舍客勒,马每匹一百五十舍客勒。赫人诸王和亚兰诸王所买的车马,也是按这价值经他们手买来的。
੧੭ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।

< 历代志下 1 >