< 撒母耳记下 1 >
1 扫罗死后,大卫击杀亚玛力人回来,在洗革拉住了两天。
੧ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
2 第三天,有一人从扫罗的营里出来,衣服撕裂,头蒙灰尘,到大卫面前伏地叩拜。
੨ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
3 大卫问他说:“你从哪里来?”他说:“我从以色列的营里逃来。”
੩ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
4 大卫又问他说:“事情怎样?请你告诉我。”他回答说:“百姓从阵上逃跑,也有许多人仆倒死亡;扫罗和他儿子约拿单也死了。”
੪ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
5 大卫问报信的少年人说:“你怎么知道扫罗和他儿子约拿单死了呢?”
੫ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
6 报信的少年人说:“我偶然到基利波山,看见扫罗伏在自己枪上,有战车、马兵紧紧地追他。
੬ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
੭ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
8 他问我说:‘你是什么人?’我说:‘我是亚玛力人。’
੮ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
9 他说:‘请你来,将我杀死;因为痛苦抓住我,我的生命尚存。’
੯ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
10 我准知他仆倒必不能活,就去将他杀死,把他头上的冠冕、臂上的镯子拿到我主这里。”
੧੦ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
੧੧ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
12 而且悲哀哭号,禁食到晚上,是因扫罗和他儿子约拿单,并耶和华的民以色列家的人,倒在刀下。
੧੨ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
13 大卫问报信的少年人说:“你是哪里的人?”他说:“我是亚玛力客人的儿子。”
੧੩ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
14 大卫说:“你伸手杀害耶和华的受膏者,怎么不畏惧呢?”
੧੪ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
੧੫ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
16 大卫对他说:“你流人血的罪归到自己的头上,因为你亲口作见证说:‘我杀了耶和华的受膏者。’”少年人就把他杀了。
੧੬ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
੧੭ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
18 且吩咐将这歌教导犹大人。这歌名叫“弓歌”,写在雅煞珥书上。
੧੮ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
19 歌中说:以色列啊, 你尊荣者在山上被杀! 大英雄何竟死亡!
੧੯ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
20 不要在迦特报告; 不要在亚实基伦街上传扬; 免得非利士的女子欢乐; 免得未受割礼之人的女子矜夸。
੨੦ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
21 基利波山哪,愿你那里没有雨露! 愿你田地无土产可作供物! 因为英雄的盾牌在那里被污丢弃; 扫罗的盾牌仿佛未曾抹油。
੨੧ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
22 约拿单的弓箭非流敌人的血不退缩; 扫罗的刀剑非剖勇士的油不收回。
੨੨ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
23 扫罗和约拿单— 活时相悦相爱,死时也不分离 —他们比鹰更快,比狮子还强。
੨੩ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
24 以色列的女子啊,当为扫罗哭号! 他曾使你们穿朱红色的美衣, 使你们衣服有黄金的妆饰。
੨੪ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
25 英雄何竟在阵上仆倒! 约拿单何竟在山上被杀!
੨੫ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
26 我兄约拿单哪,我为你悲伤! 我甚喜悦你! 你向我发的爱情奇妙非常, 过于妇女的爱情。
੨੬ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
੨੭ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!