< 创世记 46 >
1 以色列带着一切所有的,起身来到别是巴,就献祭给他父亲以撒的 神。
੧ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।
2 夜间, 神在异象中对以色列说:“雅各!雅各!”他说:“我在这里。”
੨ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
3 神说:“我是 神,就是你父亲的 神。你下埃及去不要害怕,因为我必使你在那里成为大族。
੩ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।
4 我要和你同下埃及去,也必定带你上来;约瑟必给你送终。”
੪ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।
5 雅各就从别是巴起行。以色列的儿子们使他们的父亲雅各和他们的妻子、儿女都坐在法老为雅各送来的车上。
੫ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।
6 他们又带着迦南地所得的牲畜、货财来到埃及。雅各和他的一切子孙都一同来了。
੬ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ
7 雅各把他的儿子、孙子、女儿、孙女,并他的子子孙孙,一同带到埃及。
੭ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।
8 来到埃及的以色列人名字记在下面。雅各和他的儿孙:雅各的长子是吕便。
੮ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।
੯ਰਊਬੇਨ ਦੇ ਪੁੱਤਰ: ਹਨੋਕ, ਪੱਲੂ, ਹਸਰੋਨ ਅਤੇ ਕਰਮੀ।
10 西缅的儿子是耶母利、雅悯、阿辖、雅斤、琐辖,还有迦南女子所生的扫罗。
੧੦ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ।
੧੧ਲੇਵੀ ਦੇ ਪੁੱਤਰ: ਗੇਰਸ਼ੋਨ, ਕਹਾਥ ਅਤੇ ਮਰਾਰੀ।
12 犹大的儿子是珥、俄南、示拉、法勒斯、谢拉;惟有珥与俄南死在迦南地。法勒斯的儿子是希斯 、哈母勒。
੧੨ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
੧੩ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ।
੧੪ਜ਼ਬੂਲੁਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ।
15 这是利亚在巴旦·亚兰给雅各所生的儿子,还有女儿底拿。儿孙共有三十三人。
੧੫ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।
16 迦得的儿子是洗非芸、哈基、书尼、以斯本、以利、亚罗底、亚列利。
੧੬ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ।
17 亚设的儿子是音拿、亦施瓦、亦施韦、比利亚,还有他们的妹子西拉。比利亚的儿子是希别、玛结。
੧੭ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ।
18 这是拉班给他女儿利亚的婢女悉帕从雅各所生的儿孙,共有十六人。
੧੮ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ਼ਾਂ ਪ੍ਰਾਣੀਆਂ ਨੂੰ ਜਨਮ ਦਿੱਤਾ।
੧੯ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
20 约瑟在埃及地生了玛拿西和以法莲,就是安城的祭司波提非拉的女儿亚西纳给约瑟生的。
੨੦ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।
21 便雅悯的儿子是比拉、比结、亚实别、基拉、乃幔、以希、罗实、母平、户平、亚勒。
੨੧ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।
੨੨ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ।
੨੩ਦਾਨ ਦਾ ਪੁੱਤਰ ਹੁਸ਼ੀਮ ਸੀ।
੨੪ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ।
25 这是拉班给他女儿拉结的婢女辟拉从雅各所生的儿孙,共有七人。
੨੫ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ।
26 那与雅各同到埃及的,除了他儿妇之外,凡从他所生的,共有六十六人。
੨੬ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।
27 还有约瑟在埃及所生的两个儿子。雅各家来到埃及的共有七十人。
੨੭ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ।
28 雅各打发犹大先去见约瑟,请派人引路往歌珊去;于是他们来到歌珊地。
੨੮ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।
29 约瑟套车往歌珊去,迎接他父亲以色列,及至见了面,就伏在父亲的颈项上,哭了许久。
੨੯ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।
30 以色列对约瑟说:“我既得见你的面,知道你还在,就是死我也甘心。”
੩੦ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।
31 约瑟对他的弟兄和他父的全家说:“我要上去告诉法老,对他说:‘我的弟兄和我父的全家从前在迦南地,现今都到我这里来了。
੩੧ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।
32 他们本是牧羊的人,以养牲畜为业;他们把羊群牛群和一切所有的都带来了。’
੩੨ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।
33 等法老召你们的时候,问你们说:‘你们以何事为业?’
੩੩ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ?
34 你们要说:‘你的仆人,从幼年直到如今,都以养牲畜为业,连我们的祖宗也都以此为业。’这样,你们可以住在歌珊地,因为凡牧羊的都被埃及人所厌恶。”
੩੪ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ।