< 何西阿书 3 >
1 耶和华对我说:“你再去爱一个淫妇,就是她情人所爱的;好像以色列人,虽然偏向别神,喜爱葡萄饼,耶和华还是爱他们。”
੧ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।
2 我便用银子十五舍客勒,大麦一贺梅珥半,买她归我。
੨ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
3 我对她说:“你当多日为我独居,不可行淫,不可归别人为妻,我向你也必这样。”
੩ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।
4 以色列人也必多日独居,无君王,无首领,无祭祀,无柱像,无以弗得,无家中的神像。
੪ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ।
5 后来以色列人必归回,寻求他们的 神—耶和华和他们的王大卫。在末后的日子,必以敬畏的心归向耶和华,领受他的恩惠。
੫ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।