< 以赛亚书 56 >

1 耶和华如此说: 你们当守公平,行公义; 因我的救恩临近, 我的公义将要显现。
ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
2 谨守安息日而不干犯, 禁止己手而不作恶; 如此行、如此持守的人便为有福。
ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।
3 与耶和华联合的外邦人不要说: 耶和华必定将我从他民中分别出来。 太监也不要说:我是枯树。
ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
4 因为耶和华如此说: 那些谨守我的安息日, 拣选我所喜悦的事, 持守我约的太监,
ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,
5 我必使他们在我殿中, 在我墙内,有记念,有名号, 比有儿女的更美。 我必赐他们永远的名,不能剪除。
ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।
6 还有那些与耶和华联合的外邦人, 要事奉他,要爱耶和华的名, 要作他的仆人— 就是凡守安息日不干犯, 又持守他约的人。
ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,
7 我必领他们到我的圣山, 使他们在祷告我的殿中喜乐。 他们的燔祭和平安祭, 在我坛上必蒙悦纳, 因我的殿必称为万民祷告的殿。
ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
8 主耶和华, 就是招聚以色列被赶散的,说: 在这被招聚的人以外, 我还要招聚别人归并他们。
ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ।
9 田野的诸兽都来吞吃吧! 林中的诸兽也要如此。
ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ! ਖਾਣ ਲਈ ਆ ਜਾਓ!
10 他看守的人是瞎眼的, 都没有知识, 都是哑巴狗,不能叫唤; 但知做梦,躺卧,贪睡,
੧੦ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।
11 这些狗贪食,不知饱足。 这些牧人不能明白— 各人偏行己路, 各从各方求自己的利益。
੧੧ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।
12 他们说:来吧!我去拿酒, 我们饱饮浓酒; 明日必和今日一样, 就是宴乐无量极大之日。
੧੨ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।

< 以赛亚书 56 >