< 约伯记 13 >

1 这一切,我眼都见过; 我耳都听过,而且明白。
ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ।
2 你们所知道的,我也知道, 并非不及你们。
ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ।
3 我真要对全能者说话; 我愿与 神理论。
ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,
4 你们是编造谎言的, 都是无用的医生。
ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!
5 惟愿你们全然不作声; 这就算为你们的智慧!
ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ!
6 请你们听我的辩论, 留心听我口中的分诉。
ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।
7 你们要为 神说不义的话吗? 为他说诡诈的言语吗?
ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
8 你们要为 神徇情吗? 要为他争论吗?
ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ?
9 他查出你们来,这岂是好吗? 人欺哄人,你们也要照样欺哄他吗?
ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ?
10 你们若暗中徇情, 他必要责备你们。
੧੦ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।
11 他的尊荣岂不叫你们惧怕吗? 他的惊吓岂不临到你们吗?
੧੧ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?
12 你们以为可记念的箴言是炉灰的箴言; 你们以为可靠的坚垒是淤泥的坚垒。
੧੨ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ!
13 你们不要作声,任凭我吧! 让我说话,无论如何我都承当。
੧੩ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!
14 我何必把我的肉挂在牙上, 将我的命放在手中。
੧੪ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?
15 他必杀我;我虽无指望, 然而我在他面前还要辩明我所行的。
੧੫ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।
16 这要成为我的拯救, 因为不虔诚的人不得到他面前。
੧੬ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ।
17 你们要细听我的言语, 使我所辩论的入你们的耳中。
੧੭ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ।
18 我已陈明我的案, 知道自己有义。
੧੮ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ।
19 有谁与我争论, 我就情愿缄默不言,气绝而亡。
੧੯ਕੌਣ ਮੇਰੇ ਨਾਲ ਬਹਿਸ ਕਰੇਗਾ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ।
20 惟有两件不要向我施行, 我就不躲开你的面:
੨੦ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ।
21 就是把你的手缩回,远离我身; 又不使你的惊惶威吓我。
੨੧ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।
22 这样,你呼叫,我就回答; 或是让我说话,你回答我。
੨੨ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!
23 我的罪孽和罪过有多少呢? 求你叫我知道我的过犯与罪愆。
੨੩ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ!
24 你为何掩面、 拿我当仇敌呢?
੨੪ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
25 你要惊动被风吹的叶子吗? 要追赶枯干的碎秸吗?
੨੫ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ?
26 你按罪状刑罚我, 又使我担当幼年的罪孽;
੨੬ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ।
27 也把我的脚上了木狗, 并窥察我一切的道路, 为我的脚掌划定界限。
੨੭ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
28 我已经像灭绝的烂物, 像虫蛀的衣裳。
੨੮ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!

< 约伯记 13 >