< 约拿书 1 >

1 耶和华的话临到亚米太的儿子约拿,说:
ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
2 “你起来往尼尼微大城去,向其中的居民呼喊,因为他们的恶达到我面前。”
ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
3 约拿却起来,逃往他施去躲避耶和华;下到约帕,遇见一只船,要往他施去。他就给了船价,上了船,要与船上的人同往他施去躲避耶和华。
ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
4 然而耶和华使海中起大风,海就狂风大作,甚至船几乎破坏。
ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
5 水手便惧怕,各人哀求自己的神。他们将船上的货物抛在海中,为要使船轻些。约拿已下到底舱,躺卧沉睡。
ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
6 船主到他那里对他说:“你这沉睡的人哪,为何这样呢?起来,求告你的神,或者神顾念我们,使我们不致灭亡。”
ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
7 船上的人彼此说:“来吧,我们掣签,看看这灾临到我们是因谁的缘故。”于是他们掣签,掣出约拿来。
ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
8 众人对他说:“请你告诉我们,这灾临到我们是因谁的缘故?你以何事为业?你从哪里来?你是哪一国?属哪一族的人?”
ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
9 他说:“我是希伯来人。我敬畏耶和华—那创造沧海旱地之天上的 神。”
ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
10 他们就大大惧怕,对他说:“你做的是什么事呢?”他们已经知道他躲避耶和华,因为他告诉了他们。
੧੦ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
11 他们问他说:“我们当向你怎样行,使海浪平静呢?”这话是因海浪越发翻腾。
੧੧ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
12 他对他们说:“你们将我抬起来,抛在海中,海就平静了;我知道你们遭这大风是因我的缘故。”
੧੨ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
13 然而那些人竭力荡桨,要把船拢岸,却是不能,因为海浪越发向他们翻腾。
੧੩ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
14 他们便求告耶和华说:“耶和华啊,我们恳求你,不要因这人的性命使我们死亡,不要使流无辜血的罪归与我们;因为你—耶和华是随自己的意旨行事。”
੧੪ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
15 他们遂将约拿抬起,抛在海中,海的狂浪就平息了。
੧੫ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
16 那些人便大大敬畏耶和华,向耶和华献祭,并且许愿。
੧੬ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
17 耶和华安排一条大鱼吞了约拿,他在鱼腹中三日三夜。
੧੭ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।

< 约拿书 1 >