< 约拿书 3 >

1 耶和华的话二次临到约拿说:
ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
2 “你起来!往尼尼微大城去,向其中的居民宣告我所吩咐你的话。”
“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”
3 约拿便照耶和华的话起来,往尼尼微去。这尼尼微是极大的城,有三日的路程。
ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
4 约拿进城走了一日,宣告说:“再等四十日,尼尼微必倾覆了!”
ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
5 尼尼微人信服 神,便宣告禁食,从最大的到至小的都穿麻衣。
ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।
6 这信息传到尼尼微王的耳中,他就下了宝座,脱下朝服,披上麻布,坐在灰中。
ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
7 他又使人遍告尼尼微通城,说:“王和大臣有令,人不可尝什么,牲畜、牛羊不可吃草,也不可喝水。
ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
8 人与牲畜都当披上麻布;人要切切求告 神。各人回头离开所行的恶道,丢弃手中的强暴。
ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
9 或者 神转意后悔,不发烈怒,使我们不致灭亡,也未可知。”
ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”
10 于是 神察看他们的行为,见他们离开恶道,他就后悔,不把所说的灾祸降与他们了。
੧੦ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

< 约拿书 3 >