< 民数记 20 >

1 正月间,以色列全会众到了寻的旷野,就住在加低斯。米利暗死在那里,就葬在那里。
ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।
2 会众没有水喝,就聚集攻击摩西、亚伦。
ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।
3 百姓向摩西争闹说:“我们的弟兄曾死在耶和华面前,我们恨不得与他们同死。
ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!
4 你们为何把耶和华的会众领到这旷野、使我们和牲畜都死在这里呢?
ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
5 你们为何逼着我们出埃及、领我们到这坏地方呢?这地方不好撒种,也没有无花果树、葡萄树、石榴树,又没有水喝。”
ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।
6 摩西、亚伦离开会众,到会幕门口,俯伏在地;耶和华的荣光向他们显现。
ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।
7 耶和华晓谕摩西说:
ਯਹੋਵਾਹ ਨੇ ਮੂਸਾ ਨੂੰ ਆਖਿਆ,
8 “你拿着杖去,和你的哥哥亚伦招聚会众,在他们眼前吩咐磐石发出水来,水就从磐石流出,给会众和他们的牲畜喝。”
ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।
9 于是摩西照耶和华所吩咐的,从耶和华面前取了杖去。
ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
10 摩西、亚伦就招聚会众到磐石前。摩西说:“你们这些背叛的人听我说:我为你们使水从这磐石中流出来吗?”
੧੦ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?
11 摩西举手,用杖击打磐石两下,就有许多水流出来,会众和他们的牲畜都喝了。
੧੧ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
12 耶和华对摩西、亚伦说:“因为你们不信我,不在以色列人眼前尊我为圣,所以你们必不得领这会众进我所赐给他们的地去。”
੧੨ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।
13 这水名叫米利巴水,是因以色列人向耶和华争闹,耶和华就在他们面前显为圣。
੧੩ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
14 摩西从加低斯差遣使者去见以东王,说:“你的弟兄以色列人这样说:‘我们所遭遇的一切艰难,
੧੪ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
15 就是我们的列祖下到埃及,我们在埃及久住;埃及人恶待我们的列祖和我们,
੧੫ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
16 我们哀求耶和华的时候,他听了我们的声音,差遣使者把我们从埃及领出来。这事你都知道。如今,我们在你边界上的城加低斯。
੧੬ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
17 求你容我们从你的地经过。我们不走田间和葡萄园,也不喝井里的水,只走大道,不偏左右,直到过了你的境界。’”
੧੭ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
18 以东王说:“你不可从我的地经过,免得我带刀出去攻击你。”
੧੮ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
19 以色列人说:“我们要走大道上去;我们和牲畜若喝你的水,必给你价值。不求别的,只求你容我们步行过去。”
੧੯ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
20 以东王说:“你们不可经过!”就率领许多人出来,要用强硬的手攻击以色列人。
੨੦ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
21 这样,以东王不肯容以色列人从他的境界过去。于是他们转去,离开他。
੨੧ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
22 以色列全会众从加低斯起行,到了何珥山。
੨੨ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
23 耶和华在附近以东边界的何珥山上晓谕摩西、亚伦说:
੨੩ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
24 “亚伦要归到他列祖那里。他必不得入我所赐给以色列人的地;因为在米利巴水,你们违背了我的命。
੨੪ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
25 你带亚伦和他的儿子以利亚撒上何珥山,
੨੫ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26 把亚伦的圣衣脱下来,给他的儿子以利亚撒穿上;亚伦必死在那里,归他列祖。”
੨੬ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27 摩西就照耶和华所吩咐的行。三人当着会众的眼前上了何珥山。
੨੭ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
28 摩西把亚伦的圣衣脱下来,给他的儿子以利亚撒穿上,亚伦就死在山顶那里。于是摩西和以利亚撒下了山。
੨੮ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
29 全会众,就是以色列全家,见亚伦已经死了,便都为亚伦哀哭了三十天。
੨੯ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।

< 民数记 20 >