< 箴言 19 >
੧ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
2 心无知识的,乃为不善; 脚步急快的,难免犯罪。
੨ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
੩ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
੪ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
5 作假见证的,必不免受罚; 吐出谎言的,终不能逃脱。
੫ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
6 好施散的,有多人求他的恩情; 爱送礼的,人都为他的朋友。
੬ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
7 贫穷人,弟兄都恨他; 何况他的朋友,更远离他! 他用言语追随,他们却走了。
੭ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
8 得着智慧的,爱惜生命; 保守聪明的,必得好处。
੮ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
9 作假见证的,不免受罚; 吐出谎言的,也必灭亡。
੯ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
10 愚昧人宴乐度日是不合宜的; 何况仆人管辖王子呢?
੧੦ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
11 人有见识就不轻易发怒; 宽恕人的过失便是自己的荣耀。
੧੧ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 王的忿怒好像狮子吼叫; 他的恩典却如草上的甘露。
੧੨ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13 愚昧的儿子是父亲的祸患; 妻子的争吵如雨连连滴漏。
੧੩ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 房屋钱财是祖宗所遗留的; 惟有贤慧的妻是耶和华所赐的。
੧੪ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
੧੫ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 谨守诫命的,保全生命; 轻忽己路的,必致死亡。
੧੬ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 怜悯贫穷的,就是借给耶和华; 他的善行,耶和华必偿还。
੧੭ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 趁有指望,管教你的儿子; 你的心不可任他死亡。
੧੮ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
੧੯ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
੨੦ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
੨੧ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
੨੨ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23 敬畏耶和华的,得着生命; 他必恒久知足,不遭祸患。
੨੩ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24 懒惰人放手在盘子里, 就是向口撤回,他也不肯。
੨੪ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25 鞭打亵慢人,愚蒙人必长见识; 责备明哲人,他就明白知识。
੨੫ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
੨੬ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
੨੭ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।
੨੮ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
29 刑罚是为亵慢人预备的; 鞭打是为愚昧人的背预备的。
੨੯ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।