< 箴言 5 >
1 我儿,要留心我智慧的话语, 侧耳听我聪明的言词,
੧ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
੨ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
੩ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
੪ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5 她的脚下入死地; 她脚步踏住阴间, (Sheol )
੫ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol )
6 以致她找不着生命平坦的道。 她的路变迁不定, 自己还不知道。
੬ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
੭ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
੮ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 恐怕将你的尊荣给别人, 将你的岁月给残忍的人;
੯ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 恐怕外人满得你的力量, 你劳碌得来的,归入外人的家;
੧੦ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
੧੧ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
੧੨ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 也不听从我师傅的话, 又不侧耳听那教训我的人?
੧੩ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
੧੪ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
੧੫ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 你的泉源岂可涨溢在外? 你的河水岂可流在街上?
੧੬ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
੧੭ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
੧੮ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 她如可爱的麀鹿,可喜的母鹿; 愿她的胸怀使你时时知足, 她的爱情使你常常恋慕。
੧੯ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
੨੦ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
21 因为,人所行的道都在耶和华眼前; 他也修平人一切的路。
੨੧ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
22 恶人必被自己的罪孽捉住; 他必被自己的罪恶如绳索缠绕。
੨੨ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
23 他因不受训诲就必死亡; 又因愚昧过甚,必走差了路。
੨੩ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।