< 诗篇 148 >

1 你们要赞美耶和华! 从天上赞美耶和华, 在高处赞美他!
ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
2 他的众使者都要赞美他! 他的诸军都要赞美他!
ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3 日头月亮,你们要赞美他! 放光的星宿,你们都要赞美他!
ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4 天上的天和天上的水, 你们都要赞美他!
ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5 愿这些都赞美耶和华的名! 因他一吩咐便都造成。
ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6 他将这些立定,直到永永远远; 他定了命,不能废去。
ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7 所有在地上的, 大鱼和一切深洋,
ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8 火与冰雹,雪和雾气, 成就他命的狂风,
ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9 大山和小山, 结果的树木和一切香柏树,
ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10 野兽和一切牲畜, 昆虫和飞鸟,
੧੦ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11 世上的君王和万民, 首领和世上一切审判官,
੧੧ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
12 少年人和处女, 老年人和孩童, 都当赞美耶和华!
੧੨ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13 愿这些都赞美耶和华的名! 因为独有他的名被尊崇; 他的荣耀在天地之上。
੧੩ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
14 他将他百姓的角高举, 因此他一切圣民以色列人, 就是与他相近的百姓,都赞美他! 你们要赞美耶和华!
੧੪ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

< 诗篇 148 >