< 诗篇 97 >

1 耶和华作王!愿地快乐! 愿众海岛欢喜!
ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
2 密云和幽暗在他的四围; 公义和公平是他宝座的根基。
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
3 有烈火在他前头行, 烧灭他四围的敌人。
ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
4 他的闪电光照世界, 大地看见便震动。
ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
5 诸山见耶和华的面, 就是全地之主的面,便消化如蜡。
ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
6 诸天表明他的公义; 万民看见他的荣耀。
ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
7 愿一切事奉雕刻的偶像、 靠虚无之神自夸的,都蒙羞愧。 万神哪,你们都当拜他。
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
8 耶和华啊,锡安听见你的判断就欢喜; 犹大的城邑也都快乐。
ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
9 因为你—耶和华至高,超乎全地; 你被尊崇,远超万神之上。
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
10 你们爱耶和华的,都当恨恶罪恶; 他保护圣民的性命, 搭救他们脱离恶人的手。
੧੦ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
11 散布亮光是为义人; 预备喜乐是为正直人。
੧੧ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
12 你们义人当靠耶和华欢喜, 称谢他可记念的圣名。
੧੨ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!

< 诗篇 97 >