< 撒母耳記上 12 >
1 撒母耳對以色列眾人說:「你們向我所求的,我已應允了,為你們立了一個王;
੧ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ।
2 現在有這王在你們前面行。我已年老髮白,我的兒子都在你們這裏。我從幼年直到今日都在你們前面行。
੨ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।
3 我在這裏,你們要在耶和華和他的受膏者面前給我作見證。我奪過誰的牛,搶過誰的驢,欺負過誰,虐待過誰,從誰手裏受過賄賂因而眼瞎呢?若有,我必償還。」
੩ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।
4 眾人說:「你未曾欺負我們,虐待我們,也未曾從誰手裏受過甚麼。」
੪ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।
5 撒母耳對他們說:「你們在我手裏沒有找着甚麼,有耶和華和他的受膏者今日為證。」他們說:「願他為證。」
੫ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ।
6 撒母耳對百姓說:「從前立摩西、亞倫,又領你們列祖出埃及地的是耶和華。
੬ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ।
7 現在你們要站住,等我在耶和華面前對你們講論耶和華向你們和你們列祖所行一切公義的事。
੭ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।
8 從前雅各到了埃及,後來你們列祖呼求耶和華,耶和華就差遣摩西、亞倫領你們列祖出埃及,使他們在這地方居住。
੮ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।
9 他們卻忘記耶和華-他們的上帝,他就把他們付與夏瑣將軍西西拉的手裏,和非利士人並摩押王的手裏。於是這些人常來攻擊他們。
੯ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।
10 他們就呼求耶和華說:『我們離棄耶和華,事奉巴力和亞斯她錄,是有罪了。現在求你救我們脫離仇敵的手,我們必事奉你。』
੧੦ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।
11 耶和華就差遣耶路‧巴力、比但、耶弗他、撒母耳救你們脫離四圍仇敵的手,你們才安然居住。
੧੧ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।
12 你們見亞捫人的王拿轄來攻擊你們,就對我說:『我們定要一個王治理我們。』其實耶和華-你們的上帝是你們的王。
੧੨ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ
13 現在,你們所求所選的王在這裏。看哪,耶和華已經為你們立王了。
੧੩ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।
14 你們若敬畏耶和華,事奉他,聽從他的話,不違背他的命令,你們和治理你們的王也都順從耶和華-你們的上帝就好了。
੧੪ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।
15 倘若不聽從耶和華的話,違背他的命令,耶和華的手必攻擊你們,像從前攻擊你們列祖一樣。
੧੫ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।
16 現在你們要站住,看耶和華在你們眼前要行一件大事。
੧੬ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।
17 這不是割麥子的時候嗎?我求告耶和華,他必打雷降雨,使你們又知道又看出,你們求立王的事是在耶和華面前犯大罪了。」
੧੭ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।
18 於是撒母耳求告耶和華,耶和華就在這日打雷降雨,眾民便甚懼怕耶和華和撒母耳。
੧੮ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।
19 眾民對撒母耳說:「求你為僕人們禱告耶和華-你的上帝,免得我們死亡;因為我們求立王的事正是罪上加罪了。」
੧੯ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!
20 撒母耳對百姓說:「不要懼怕!你們雖然行了這惡,卻不要偏離耶和華,只要盡心事奉他。
੨੦ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।
21 若偏離耶和華去順從那不能救人的虛神是無益的。
੨੧ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
22 耶和華既喜悅選你們作他的子民,就必因他的大名不撇棄你們。
੨੨ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
23 至於我,斷不停止為你們禱告,以致得罪耶和華。我必以善道正路指教你們。
੨੩ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।
24 只要你們敬畏耶和華,誠誠實實地盡心事奉他,想念他向你們所行的事何等大。
੨੪ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।
25 你們若仍然作惡,你們和你們的王必一同滅亡。」
੨੫ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!