< 撒母耳記上 21 >

1 大衛到了挪伯祭司亞希米勒那裏,亞希米勒戰戰兢兢地出來迎接他,問他說:「你為甚麼獨自來,沒有人跟隨呢?」
ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?
2 大衛回答祭司亞希米勒說:「王吩咐我一件事說:『我差遣你委託你的這件事,不要使人知道。』故此我已派定少年人在某處等候我。
ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।
3 現在你手下有甚麼?求你給我五個餅或是別樣的食物。」
ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ।
4 祭司對大衛說:「我手下沒有尋常的餅,只有聖餅;若少年人沒有親近婦人才可以給。」
ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।
5 大衛對祭司說:「實在約有三日我們沒有親近婦人;我出來的時候,雖是尋常行路,少年人的器皿還是潔淨的;何況今日不更是潔淨嗎?」
ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।
6 祭司就拿聖餅給他;因為在那裏沒有別樣餅,只有更換新餅,從耶和華面前撤下來的陳設餅。 (
ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।
7 當日有掃羅的一個臣子留在耶和華面前。他名叫多益,是以東人,作掃羅的司牧長。)
ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ। ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ।
8 大衛問亞希米勒說:「你手下有槍有刀沒有?因為王的事甚急,連刀劍器械我都沒有帶。」
ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।
9 祭司說:「你在以拉谷殺非利士人歌利亞的那刀在這裏,裹在布中,放在以弗得後邊,你要就可以拿去;除此以外,再沒有別的。」大衛說:「這刀沒有可比的!求你給我。」
ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।
10 那日大衛起來,躲避掃羅,逃到迦特王亞吉那裏。
੧੦ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।
11 亞吉的臣僕對亞吉說:「這不是以色列國王大衛嗎?那裏的婦女跳舞唱和,不是指着他說『掃羅殺死千千,大衛殺死萬萬』嗎?」
੧੧ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?
12 大衛將這話放在心裏,甚懼怕迦特王亞吉,
੧੨ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
13 就在眾人面前改變了尋常的舉動,在他們手下假裝瘋癲,在城門的門扇上胡寫亂畫,使唾沫流在鬍子上。
੧੩ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
14 亞吉對臣僕說:「你們看,這人是瘋子。為甚麼帶他到我這裏來呢?
੧੪ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ?
15 我豈缺少瘋子,你們帶這人來在我面前瘋癲嗎?這人豈可進我的家呢?」
੧੫ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?

< 撒母耳記上 21 >