< 列王紀下 4 >

1 有一個先知門徒的妻哀求以利沙說:「你僕人-我丈夫死了,他敬畏耶和華是你所知道的。現在有債主來,要取我兩個兒子作奴僕。」
ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।
2 以利沙問她說:「我可以為你做甚麼呢?你告訴我,你家裏有甚麼?」她說:「婢女家中除了一瓶油之外,沒有甚麼。」
ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”
3 以利沙說:「你去,向你眾鄰舍借空器皿,不要少借;
ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ।
4 回到家裏,關上門,你和你兒子在裏面將油倒在所有的器皿裏,倒滿了的放在一邊。」
ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।”
5 於是,婦人離開以利沙去了,關上門,自己和兒子在裏面;兒子把器皿拿來,她就倒油。
ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ।
6 器皿都滿了,她對兒子說:「再給我拿器皿來。」兒子說:「再沒有器皿了。」油就止住了。
ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।
7 婦人去告訴神人,神人說:「你去賣油還債,所剩的你和你兒子可以靠着度日。」
ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
8 一日,以利沙走到書念,在那裏有一個大戶的婦人強留他吃飯。此後,以利沙每從那裏經過就進去吃飯。
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।
9 婦人對丈夫說:「我看出那常從我們這裏經過的是聖潔的神人。
ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ।
10 我們可以為他在牆上蓋一間小樓,在其中安放床榻、桌子、椅子、燈臺,他來到我們這裏,就可以住在其間。」
੧੦ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
11 一日,以利沙來到那裏,就進了那樓躺臥。
੧੧ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ।
12 以利沙吩咐僕人基哈西說:「你叫這書念婦人來。」他就把婦人叫了來,婦人站在以利沙面前。
੧੨ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ।
13 以利沙吩咐僕人說:「你對她說:你既為我們費了許多心思,可以為你做甚麼呢?你向王或元帥有所求的沒有?」她回答說:「我在我本鄉安居無事。」
੧੩ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।”
14 以利沙對僕人說:「究竟當為她做甚麼呢?」基哈西說:「她沒有兒子,她丈夫也老了。」
੧੪ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।”
15 以利沙說:「再叫她來。」於是叫了她來,她就站在門口。
੧੫ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ।
16 以利沙說:「明年到這時候,你必抱一個兒子。」她說:「神人,我主啊,不要那樣欺哄婢女。」
੧੬ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”
17 婦人果然懷孕,到了那時候,生了一個兒子,正如以利沙所說的。
੧੭ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।
18 孩子漸漸長大,一日到他父親和收割的人那裏,
੧੮ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ।
19 他對父親說:「我的頭啊,我的頭啊!」他父親對僕人說:「把他抱到他母親那裏。」
੧੯ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”
20 僕人抱去,交給他母親;孩子坐在母親的膝上,到晌午就死了。
੨੦ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ।
21 他母親抱他上了樓,將他放在神人的床上,關上門出來,
੨੧ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ।
22 呼叫她丈夫說:「你叫一個僕人給我牽一匹驢來,我要快快地去見神人,就回來。」
੨੨ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”
23 丈夫說:「今日不是月朔,也不是安息日,你為何要去見他呢?」婦人說:「平安無事。」
੨੩ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।
24 於是備上驢,對僕人說:「你快快趕着走,我若不吩咐你,就不要遲慢。」
੨੪ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”
25 婦人就往迦密山去見神人。 神人遠遠地看見她,對僕人基哈西說:「看哪,書念的婦人來了!
੨੫ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”
26 你跑去迎接她,問她說:你平安嗎?你丈夫平安嗎?孩子平安嗎?」她說:「平安。」
੨੬ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”
27 婦人上了山,到神人那裏,就抱住神人的腳。基哈西前來要推開她,神人說:「由她吧!因為她心裏愁苦,耶和華向我隱瞞,沒有指示我。」
੨੭ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”
28 婦人說:「我何嘗向我主求過兒子呢?我豈沒有說過,不要欺哄我嗎?」
੨੮ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?”
29 以利沙吩咐基哈西說:「你束上腰,手拿我的杖前去;若遇見人,不要向他問安;人若向你問安,也不要回答;要把我的杖放在孩子臉上。」
੨੯ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”
30 孩子的母親說:「我指着永生的耶和華,又敢在你面前起誓,我必不離開你。」於是以利沙起身,隨着她去了。
੩੦ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ।
31 基哈西先去,把杖放在孩子臉上,卻沒有聲音,也沒有動靜。基哈西就迎着以利沙回來,告訴他說:「孩子還沒有醒過來。」
੩੧ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ।
32 以利沙來到,進了屋子,看見孩子死了,放在自己的床上。
੩੨ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ।
33 他就關上門,只有自己和孩子在裏面,他便祈禱耶和華,
੩੩ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ।
34 上床伏在孩子身上,口對口,眼對眼,手對手;既伏在孩子身上,孩子的身體就漸漸溫和了。
੩੪ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।
35 然後他下來,在屋裏來往走了一趟,又上去伏在孩子身上,孩子打了七個噴嚏,就睜開眼睛了。
੩੫ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।
36 以利沙叫基哈西說:「你叫這書念婦人來」;於是叫了她來。以利沙說:「將你兒子抱起來。」
੩੬ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।”
37 婦人就進來,在以利沙腳前俯伏於地,抱起她兒子出去了。
੩੭ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ।
38 以利沙又來到吉甲,那地正有饑荒。先知門徒坐在他面前,他吩咐僕人說:「你將大鍋放在火上,給先知門徒熬湯。」
੩੮ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।”
39 有一個人去到田野掐菜,遇見一棵野瓜籐,就摘了一兜野瓜回來,切了擱在熬湯的鍋中,因為他們不知道是甚麼東西;
੩੯ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।
40 倒出來給眾人吃,吃的時候,都喊叫說:「神人哪,鍋中有致死的毒物!」所以眾人不能吃了。
੪੦ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।
41 以利沙說:「拿點麵來」,就把麵撒在鍋中,說:「倒出來,給眾人吃吧!」鍋中就沒有毒了。
੪੧ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।
42 有一個人從巴力‧沙利沙來,帶着初熟大麥做的餅二十個,並新穗子,裝在口袋裏送給神人。神人說:「把這些給眾人吃。」
੪੨ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”
43 僕人說:「這一點豈可擺給一百人吃呢?」以利沙說:「你只管給眾人吃吧!因為耶和華如此說,眾人必吃了,還剩下。」
੪੩ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।
44 僕人就擺在眾人面前,他們吃了,果然還剩下,正如耶和華所說的。
੪੪ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।

< 列王紀下 4 >