< 撒母耳記下 14 >
੧ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ।
2 就打發人往提哥亞去,從那裏叫了一個聰明的婦人來,對她說:「請你假裝居喪的,穿上孝衣,不要用膏抹身,要裝作為死者許久悲哀的婦人;
੨ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।
3 進去見王,對王如此如此說。」於是約押將當說的話教導了婦人。
੩ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ।
4 提哥亞婦人到王面前,伏地叩拜,說:「王啊,求你拯救!」
੪ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ!
5 王問她說:「你有甚麼事呢?」回答說:「婢女實在是寡婦,我丈夫死了。
੫ਤਦ ਰਾਜਾ ਨੇ ਉਸ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ-ਮੁੱਚ ਵਿਧਵਾ ਇਸਤਰੀ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ।
6 我有兩個兒子,一日在田間爭鬥,沒有人解勸,這個就打死那個。
੬ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ।
7 現在全家的人都起來攻擊婢女,說:『你將那打死兄弟的交出來,我們好治死他,償他打死兄弟的命,滅絕那承受家業的。』這樣,他們要將我剩下的炭火滅盡,不與我丈夫留名留後在世上。」
੭ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਦਾਸੀ ਦਾ ਵਿਰੋਧੀ ਹੋ ਗਿਆ ਅਤੇ ਉਹ ਆਖਦੇ ਹਨ ਕਿ ਜਿਸ ਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਤਾਂ ਜੋ ਅਸੀਂ ਉਹ ਦੇ ਮਾਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ। ਇਸ ਤਰ੍ਹਾਂ ਉਹ ਵਾਰਿਸ ਨੂੰ ਵੀ ਮਾਰ ਸੁੱਟਣਗੇ! ਅਤੇ ਉਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਂ ਅਤੇ ਵੰਸ਼ ਨੂੰ ਧਰਤੀ ਉੱਤੋਂ ਮਿਟਾ ਦੇਣਗੇ।
੮ਇਸ ਲਈ ਰਾਜੇ ਨੇ ਉਸ ਇਸਤਰੀ ਨੂੰ ਆਖਿਆ, ਤੂੰ ਆਪਣੇ ਘਰ ਜਾ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ।
9 提哥亞婦人又對王說:「我主我王,願這罪歸我和我父家,與王和王的位無干。」
੯ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ।
10 王說:「凡難為你的,你就帶他到我這裏來,他必不再攪擾你。」
੧੦ਤਦ ਰਾਜਾ ਨੇ ਆਖਿਆ, ਜੋ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਫਿਰ ਉਹ ਤੈਨੂੰ ਛੂਹ ਨਾ ਸਕੇਗਾ।
11 婦人說:「願王記念耶和華-你的上帝,不許報血仇的人施行滅絕,恐怕他們滅絕我的兒子。」王說:「我指着永生的耶和華起誓:你的兒子連一根頭髮也不致落在地上。」
੧੧ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।
12 婦人說:「求我主我王容婢女再說一句話。」王說:「你說吧!」
੧੨ਤਦ ਉਸ ਇਸਤਰੀ ਨੇ ਆਖਿਆ, ਆਪਣੀ ਦਾਸੀ ਨੂੰ ਆਗਿਆ ਦੇ ਜੋ ਆਪਣੇ ਮਹਾਰਾਜ ਰਾਜਾ ਅੱਗੇ ਇੱਕ ਗੱਲ ਹੋਰ ਬੋਲੇ
13 婦人說:「王為何也起意要害上帝的民呢?王不使那逃亡的人回來,王的這話就是自證己錯了!
੧੩ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ।
14 我們都是必死的,如同水潑在地上,不能收回。上帝並不奪取人的性命,乃設法使逃亡的人不致成為趕出、回不來的。
੧੪ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।
15 我來將這話告訴我主我王,是因百姓使我懼怕。婢女想,不如將這話告訴王,或者王成就婢女所求的。
੧੫ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ?
16 人要將我和我兒子從上帝的地業上一同除滅,王必應允救我脫離他的手。
੧੬ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ।
17 婢女又想,我主我王的話必安慰我;因為我主我王能辨別是非,如同上帝的使者一樣。惟願耶和華-你的上帝與你同在!」
੧੭ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!
18 王對婦人說:「我要問你一句話,你一點不要瞞我。」婦人說:「願我主我王說。」
੧੮ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ
19 王說:「你這些話莫非是約押的主意嗎?」婦人說:「我敢在我主我王面前起誓:王的話正對,不偏左右,是王的僕人約押吩咐我的,這些話是他教導我的。
੧੯ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?
20 王的僕人約押如此行,為要挽回這事。我主的智慧卻如上帝使者的智慧,能知世上一切事。」
੨੦ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।
21 王對約押說:「我應允你這事。你可以去,把那少年人押沙龍帶回來。」
੨੧ਤਦ ਰਾਜਾ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਇਹ ਕੰਮ ਕਰਦਾ ਹਾਂ! ਤੂੰ ਜਾ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ।
22 約押就面伏於地叩拜,祝謝於王,又說:「王既應允僕人所求的,僕人今日知道在我主我王眼前蒙恩了。」
੨੨ਤਦ ਯੋਆਬ ਧਰਤੀ ਉੱਤੇ ਮੂੰਹ ਭਾਰ ਡਿੱਗ ਪਿਆ ਅਤੇ ਮੱਥਾ ਟੇਕ ਕੇ ਰਾਜਾ ਨੂੰ ਧੰਨ ਆਖਿਆ। ਤਦ ਯੋਆਬ ਬੋਲਿਆ, ਹੇ ਮੇਰੇ ਮਹਾਰਾਜਾ, ਅੱਜ ਤੁਹਾਡਾ ਸੇਵਕ ਜਾਣ ਗਿਆ ਹੈ ਕਿ ਤੁਹਾਡੀ, ਮੇਰੇ ਉੱਤੇ ਕਿਰਪਾ ਦੀ ਨਜ਼ਰ ਹੈ, ਇਸ ਲਈ ਜੋ ਰਾਜਾ ਨੇ ਆਪਣੇ ਸੇਵਕ ਦੀ ਬੇਨਤੀ ਮੰਨ ਲਈ ਹੈ।
23 於是約押起身往基述去,將押沙龍帶回耶路撒冷。
੨੩ਫਿਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ।
24 王說:「使他回自己家裏去,不要見我的面。」押沙龍就回自己家裏去,沒有見王的面。
੨੪ਤਦ ਰਾਜਾ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਰਾਜਾ ਦਾ ਮੂੰਹ ਨਾ ਵੇਖਿਆ।
25 以色列全地之中,無人像押沙龍那樣俊美,得人的稱讚,從腳底到頭頂毫無瑕疵。
੨੫ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਅਬਸ਼ਾਲੋਮ ਦੇ ਵਰਗਾ ਸੁਹੱਪਣ ਦੇ ਕਾਰਨ ਪ੍ਰਸ਼ੰਸਾ ਦੇ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੋਈ ਕਮੀ ਨਹੀਂ ਸੀ।
26 他的頭髮甚重,每到年底剪髮一次;所剪下來的,按王的平稱一稱,重二百舍客勒。
੨੬ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।
27 押沙龍生了三個兒子,一個女兒。女兒名叫她瑪,是個容貌俊美的女子。
੨੭ਅਬਸ਼ਾਲੋਮ ਦੇ ਤਿੰਨ ਪੁੱਤਰ ਪੈਦਾ ਹੋਏ ਅਤੇ ਇੱਕ ਧੀ ਸੀ ਜਿਸ ਦਾ ਨਾਮ ਤਾਮਾਰ ਸੀ। ਉਹ ਬਹੁਤ ਸੋਹਣੀ ਸੀ।
੨੮ਅਬਸ਼ਾਲੋਮ ਪੂਰੇ ਦੋ ਸਾਲ ਯਰੂਸ਼ਲਮ ਵਿੱਚ ਰਿਹਾ ਪਰ ਰਾਜਾ ਦਾ ਮੂੰਹ ਨਾ ਵੇਖਿਆ।
29 押沙龍打發人去叫約押來,要託他去見王,約押卻不肯來。第二次打發人去叫他,他仍不肯來。
੨੯ਸੋ ਅਬਸ਼ਾਲੋਮ ਨੇ ਯੋਆਬ ਨੂੰ ਸੱਦਿਆ ਤਾਂ ਜੋ ਉਹ ਉਸ ਨੂੰ ਰਾਜਾ ਕੋਲ ਭੇਜੇ ਪਰ ਉਹ ਉਸ ਦੇ ਕੋਲ ਨਹੀਂ ਆਇਆ ਅਤੇ ਫਿਰ ਉਸ ਨੇ ਉਹ ਨੂੰ ਦੂਜੀ ਵਾਰ ਸੱਦਿਆ ਪਰ ਉਹ ਨਾ ਆਇਆ
30 所以押沙龍對僕人說:「你們看,約押有一塊田,與我的田相近,其中有大麥,你們去放火燒了。」押沙龍的僕人就去放火燒了那田。
੩੦ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ
31 於是約押起來,到了押沙龍家裏,問他說:「你的僕人為何放火燒了我的田呢?」
੩੧ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਸੇਵਕਾਂ ਨੇ ਮੇਰੇ ਖੇਤ ਕਿਉਂ ਸਾੜ ਦਿੱਤੇ?
32 押沙龍回答約押說:「我打發人去請你來,好託你去見王,替我說:『我為何從基述回來呢?不如仍在那裏。』現在要許我見王的面;我若有罪,任憑王殺我就是了。」
੩੨ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ।
33 於是約押去見王,將這話奏告王,王便叫押沙龍來。押沙龍來見王,在王面前俯伏於地,王就與押沙龍親嘴。
੩੩ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ।