< 撒母耳記下 2 >

1 此後,大衛問耶和華說:「我上猶大的一個城去可以嗎?」耶和華說:「可以。」大衛說:「我上哪一個城去呢?」耶和華說:「上希伯崙去。」
ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,
2 於是大衛和他的兩個妻-一個是耶斯列人亞希暖,一個是作過迦密人拿八妻的亞比該-都上那裏去了。
ਇਸ ਲਈ ਦਾਊਦ ਉੱਥੇ ਗਿਆ ਅਤੇ ਉਹ ਦੀਆਂ ਪਤਨੀਆਂ ਅਰਥਾਤ ਯਿਜ਼ਰਏਲ ਅਹੀਨੋਅਮ ਅਤੇ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਵੀ ਉਸ ਦੇ ਨਾਲ ਸਨ।
3 大衛也將跟隨他的人和他們各人的眷屬一同帶上去,住在希伯崙的城邑中。
ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ।
4 猶大人來到希伯崙,在那裏膏大衛作猶大家的王。 有人告訴大衛說:「葬埋掃羅的是基列‧雅比人。」
ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।
5 大衛就差人去見基列‧雅比人,對他們說:「你們厚待你們的主-掃羅,將他葬埋。願耶和華賜福與你們!
ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।
6 你們既行了這事,願耶和華以慈愛誠實待你們,我也要為此厚待你們。
ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ।
7 現在你們的主-掃羅死了,猶大家已經膏我作他們的王,所以你們要剛強奮勇。」
ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ।
8 掃羅的元帥尼珥的兒子押尼珥,曾將掃羅的兒子伊施波設帶過河,到瑪哈念,
ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।
9 立他作王,治理基列、亞書利、耶斯列、以法蓮、便雅憫,和以色列眾人。
ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
10 掃羅的兒子伊施波設登基的時候年四十歲,作以色列王二年;惟獨猶大家歸從大衛。
੧੦ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।
11 大衛在希伯崙作猶大家的王,共七年零六個月。
੧੧ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।
12 尼珥的兒子押尼珥和掃羅的兒子伊施波設的僕人從瑪哈念出來,往基遍去。
੧੨ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਇਮ ਵਿੱਚੋਂ ਚੱਲ ਕੇ ਗਿਬਓਨ ਵਿੱਚ ਆਏ।
13 洗魯雅的兒子約押和大衛的僕人也出來,在基遍池旁與他們相遇;一班坐在池這邊,一班坐在池那邊。
੧੩ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।
14 押尼珥對約押說:「讓少年人起來,在我們面前戲耍吧!」約押說:「可以。」
੧੪ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।
15 就按着定數起來:屬掃羅兒子伊施波設的便雅憫人過去十二名,大衛的僕人也過去十二名,
੧੫ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ।
16 彼此揪頭,用刀刺肋,一同仆倒。所以,那地叫做希利甲‧哈素林,就在基遍。
੧੬ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।
17 那日的戰事凶猛,押尼珥和以色列人敗在大衛的僕人面前。
੧੭ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।
18 在那裏有洗魯雅的三個兒子:約押、亞比篩、亞撒黑。亞撒黑腳快如野鹿一般;
੧੮ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
19 亞撒黑追趕押尼珥,直追趕他不偏左右。
੧੯ਅਤੇ ਅਸਾਹੇਲ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਅਬਨੇਰ ਦਾ ਪਿੱਛਾ ਕਰਨ ਵੇਲੇ ਨਾ ਤਾਂ ਸੱਜੇ ਨਾ ਹੀ ਖੱਬੇ ਪਾਸੇ ਮੁੜਿਆ
20 押尼珥回頭說:「你是亞撒黑嗎?」回答說:「是。」
੨੦ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ!
21 押尼珥對他說:「你或轉向左轉向右,拿住一個少年人,剝去他的戰衣。」亞撒黑卻不肯轉開不追趕他。
੨੧ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।
22 押尼珥又對亞撒黑說:「你轉開不追趕我吧!我何必殺你呢?若殺你,有甚麼臉見你哥哥約押呢?」
੨੨ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?
23 亞撒黑仍不肯轉開。故此,押尼珥就用槍鐏刺入他的肚腹,甚至槍從背後透出,亞撒黑就在那裏仆倒而死。眾人趕到亞撒黑仆倒而死的地方,就都站住。
੨੩ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।
24 約押和亞比篩追趕押尼珥,日落的時候,到了通基遍曠野的路旁,基亞對面的亞瑪山。
੨੪ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।
25 便雅憫人聚集,跟隨押尼珥站在一個山頂上。
੨੫ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।
26 押尼珥呼叫約押說:「刀劍豈可永遠殺人嗎?你豈不知終久必有苦楚嗎?你要等何時才叫百姓回去、不追趕弟兄呢?」
੨੬ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?
27 約押說:「我指着永生的上帝起誓:你若不說戲耍的那句話,今日早晨百姓就回去,不追趕弟兄了。」
੨੭ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।
28 於是約押吹角,眾民就站住,不再追趕以色列人,也不再打仗了。
੨੮ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ।
29 押尼珥和跟隨他的人整夜經過亞拉巴,過約旦河,走過畢倫,到了瑪哈念。
੨੯ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।
30 約押追趕押尼珥回來,聚集眾民,見大衛的僕人中缺少了十九個人和亞撒黑。
੩੦ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।
31 但大衛的僕人殺了便雅憫人和跟隨押尼珥的人,共三百六十名。
੩੧ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।
32 眾人將亞撒黑送到伯利恆,葬在他父親的墳墓裏。約押和跟隨他的人走了一夜,天亮的時候到了希伯崙。
੩੨ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ।

< 撒母耳記下 2 >