< 申命記 22 >

1 「你若看見弟兄的牛或羊失迷了路,不可佯為不見,總要把牠牽回來交給你的弟兄。
ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ।
2 你弟兄若離你遠,或是你不認識他,就要牽到你家去,留在你那裏,等你弟兄來尋找就還給他。
ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।
3 你的弟兄無論失落甚麼,或是驢,或是衣服,你若遇見,都要這樣行,不可佯為不見。
ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।
4 你若看見弟兄的牛或驢跌倒在路上,不可佯為不見,總要幫助他拉起來。
ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ।
5 「婦女不可穿戴男子所穿戴的,男子也不可穿婦女的衣服,因為這樣行都是耶和華-你上帝所憎惡的。
ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
6 「你若路上遇見鳥窩,或在樹上或在地上,裏頭有雛或有蛋,母鳥伏在雛上或在蛋上,你不可連母帶雛一併取去。
ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ
7 總要放母,只可取雛;這樣你就可以享福,日子得以長久。
ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ।
8 「你若建造房屋,要在房上的四圍安欄杆,免得有人從房上掉下來,流血的罪就歸於你家。
ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ।
9 「不可把兩樣種子種在你的葡萄園裏,免得你撒種所結的和葡萄園的果子都要充公。
ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।
10 不可並用牛、驢耕地。
੧੦ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ।
11 不可穿羊毛、細麻兩樣攙雜料做的衣服。
੧੧ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ।
12 「你要在所披的外衣上四圍做繸子。」
੧੨ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
13 「人若娶妻,與她同房之後恨惡她,
੧੩ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ,
14 信口說她,將醜名加在她身上,說:『我娶了這女子,與她同房,見她沒有貞潔的憑據』;
੧੪ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,”
15 女子的父母就要把女子貞潔的憑據拿出來,帶到本城門長老那裏。
੧੫ਤਾਂ ਉਸ ਕੁੜੀ ਦੇ ਮਾਤਾ-ਪਿਤਾ ਉਸ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ,
16 女子的父親要對長老說:『我將我的女兒給這人為妻,他恨惡她,
੧੬ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ,
17 信口說她,說:我見你的女兒沒有貞潔的憑據;其實這就是我女兒貞潔的憑據。』父母就把那布鋪在本城的長老面前。
੧੭ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।
18 本城的長老要拿住那人,懲治他,
੧੮ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ,
19 並要罰他一百舍客勒銀子,給女子的父親,因為他將醜名加在以色列的一個處女身上。女子仍作他的妻,終身不可休她。
੧੯ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
20 但這事若是真的,女子沒有貞潔的憑據,
੨੦ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ,
21 就要將女子帶到她父家的門口,本城的人要用石頭將她打死;因為她在父家行了淫亂,在以色列中做了醜事。這樣,就把那惡從你們中間除掉。
੨੧ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
22 「若遇見人與有丈夫的婦人行淫,就要將姦夫淫婦一併治死。這樣,就把那惡從以色列中除掉。
੨੨ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।
23 「若有處女已經許配丈夫,有人在城裏遇見她,與她行淫,
੨੩ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ,
24 你們就要把這二人帶到本城門,用石頭打死-女子是因為雖在城裏卻沒有喊叫;男子是因為玷污別人的妻。這樣,就把那惡從你們中間除掉。
੨੪ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
25 「若有男子在田野遇見已經許配人的女子,強與她行淫,只要將那男子治死。
੨੫ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ।
26 但不可辦女子;她本沒有該死的罪,這事就類乎人起來攻擊鄰舍,將他殺了一樣。
੨੬ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ,
27 因為男子是在田野遇見那已經許配人的女子,女子喊叫,並無人救她。
੨੭ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28 「若有男子遇見沒有許配人的處女,抓住她,與她行淫,被人看見,
੨੮ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ,
29 這男子就要拿五十舍客勒銀子給女子的父親;因他玷污了這女子,就要娶她為妻,終身不可休她。
੨੯ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
30 「人不可娶繼母為妻;不可掀開他父親的衣襟。」
੩੦ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।

< 申命記 22 >