< 出埃及記 1 >
1 以色列的眾子,各帶家眷,和雅各一同來到埃及。他們的名字記在下面。
੧ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
੨ਰਊਬੇਨ ਸ਼ਿਮਓਨ ਲੇਵੀ ਯਹੂਦਾਹ
੩ਯਿੱਸਾਕਾਰ ਜ਼ਬੂਲੁਨ ਬਿਨਯਾਮੀਨ
੪ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ।
੫ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ।
੬ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ।
7 以色列人生養眾多,並且繁茂,極其強盛,滿了那地。
੭ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
੮ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
9 對他的百姓說:「看哪,這以色列民比我們還多,又比我們強盛。
੯ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।
10 來吧,我們不如用巧計待他們,恐怕他們多起來,日後若遇甚麼爭戰的事,就連合我們的仇敵攻擊我們,離開這地去了。」
੧੦ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।
11 於是埃及人派督工的轄制他們,加重擔苦害他們。他們為法老建造兩座積貨城,就是比東和蘭塞。
੧੧ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
12 只是越發苦害他們,他們越發多起來,越發蔓延;埃及人就因以色列人愁煩。
੧੨ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
੧੩ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।
14 使他們因做苦工覺得命苦;無論是和泥,是做磚,是做田間各樣的工,在一切的工上都嚴嚴地待他們。
੧੪ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
15 有希伯來的兩個收生婆,一名施弗拉,一名普阿;埃及王對她們說:
੧੫ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ
16 「你們為希伯來婦人收生,看她們臨盆的時候,若是男孩,就把他殺了;若是女孩,就留她存活。」
੧੬ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।
17 但是收生婆敬畏上帝,不照埃及王的吩咐行,竟存留男孩的性命。
੧੭ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
18 埃及王召了收生婆來,說:「你們為甚麼做這事,存留男孩的性命呢?」
੧੮ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ?
19 收生婆對法老說:「因為希伯來婦人與埃及婦人不同;希伯來婦人本是健壯的,收生婆還沒有到,她們已經生產了。」
੧੯ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
੨੦ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।
੨੧ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।
22 法老吩咐他的眾民說:「以色列人所生的男孩,你們都要丟在河裏;一切的女孩,你們要存留她的性命。」
੨੨ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।