< 創世記 31 >
1 雅各聽見拉班的兒子們有話說:「雅各把我們父親所有的都奪了去,並藉着我們父親的,得了這一切的榮耀。」
੧ਉਸ ਨੇ ਲਾਬਾਨ ਦੇ ਪੁੱਤਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਵਿੱਚੋਂ ਇਹ ਸਾਰਾ ਧਨ ਉਹ ਨੇ ਪਾਇਆ ਹੈ।
੨ਫਿਰ ਯਾਕੂਬ ਨੇ ਲਾਬਾਨ ਦੇ ਚਿਹਰੇ ਵੱਲ ਵੇਖਿਆ ਅਤੇ ਜਾਣ ਲਿਆ ਕਿ ਉਹ ਪਹਿਲਾਂ ਵਾਂਗੂੰ ਉਹ ਦੀ ਵੱਲ ਨਹੀਂ ਸੀ।
3 耶和華對雅各說:「你要回你祖、你父之地,到你親族那裏去,我必與你同在。」
੩ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪੁਰਖਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ।
੪ਤਦ ਯਾਕੂਬ ਨੇ ਰਾਖ਼ੇਲ ਅਤੇ ਲੇਆਹ ਨੂੰ ਮੈਦਾਨ ਵਿੱਚ ਆਪਣੇ ਇੱਜੜ ਕੋਲ ਬੁਲਾਇਆ
5 對她們說:「我看你們父親的氣色向我不如從前了;但我父親的上帝向來與我同在。
੫ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ।
੬ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਸੇਵਾ ਕੀਤੀ ਹੈ।
7 你們的父親欺哄我,十次改了我的工價;然而上帝不容他害我。
੭ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ।
8 他若說:『有點的歸你作工價』,羊群所生的都有點;他若說:『有紋的歸你作工價』,羊群所生的都有紋。
੮ਜਦ ਉਸ ਨੇ ਆਖਿਆ ਕਿ ਚਿਤਲੀਆਂ ਤੇਰੀ ਮਜ਼ਦੂਰੀ ਹਨ ਤਾਂ ਸਾਰੇ ਇੱਜੜ ਨੇ ਗਦਰੇ ਹੀ ਬੱਚੇ ਦਿੱਤੇ।
੯ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ।
10 羊配合的時候,我夢中舉目一看,見跳母羊的公羊都是有紋的、有點的、有花斑的。
੧੦ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।
11 上帝的使者在那夢中呼叫我說:『雅各。』我說:『我在這裏。』
੧੧ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ।
12 他說:『你舉目觀看,跳母羊的公羊都是有紋的、有點的、有花斑的;凡拉班向你所做的,我都看見了。
੧੨ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।
13 我是伯特利的上帝;你在那裏用油澆過柱子,向我許過願。現今你起來,離開這地,回你本地去吧!』」
੧੩ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ।
14 拉結和利亞回答雅各說:「在我們父親的家裏還有我們可得的分嗎?還有我們的產業嗎?
੧੪ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ?
15 我們不是被他當作外人嗎?因為他賣了我們,吞了我們的價值。
੧੫ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ
16 上帝從我們父親所奪出來的一切財物,那就是我們和我們孩子們的。現今凡上帝所吩咐你的,你只管去行吧!」
੧੬ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।
੧੭ਤਦ ਯਾਕੂਬ ਨੇ ਉੱਠ ਕੇ ਆਪਣੇ ਪੁੱਤਰਾਂ ਅਤੇ ਇਸਤਰੀਆਂ ਨੂੰ ਊਠਾਂ ਉੱਤੇ ਚੜ੍ਹਾਇਆ
18 又帶着他在巴旦‧亞蘭所得的一切牲畜和財物,往迦南地、他父親以撒那裏去了。
੧੮ਅਤੇ ਆਪਣੇ ਸਾਰੇ ਪਸ਼ੂਆਂ ਨੂੰ ਅਤੇ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ, ਲੈ ਗਿਆ ਤਾਂ ਜੋ ਕਨਾਨ ਦੇਸ਼ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਿਆ ਜਾਵੇ।
19 當時拉班剪羊毛去了,拉結偷了他父親家中的神像。
੧੯ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ।
੨੦ਸੋ ਯਾਕੂਬ, ਲਾਬਾਨ ਅਰਾਮੀ ਤੋਂ ਚੋਰੀ ਚਲਾ ਗਿਆ ਅਰਥਾਤ ਉਸ ਨੂੰ ਨਾ ਦੱਸਿਆ ਕਿ ਮੈਂ ਭੱਜਿਆ ਜਾ ਰਿਹਾ ਹਾਂ।
21 就帶着所有的逃跑。他起身過大河,面向基列山行去。
੨੧ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਰਬਤ ਵੱਲ ਕੀਤਾ।
੨੨ਤੀਜੇ ਦਿਨ ਲਾਬਾਨ ਨੂੰ ਖ਼ਬਰ ਮਿਲੀ ਕਿ ਯਾਕੂਬ ਭੱਜ ਗਿਆ ਹੈ।
23 拉班帶領他的眾弟兄去追趕,追了七日,在基列山就追上了。
੨੩ਇਸ ਲਈ ਉਸ ਨੇ ਆਪਣੇ ਭਰਾਵਾਂ ਨੂੰ ਨਾਲ ਲੈ ਕੇ ਸੱਤਾਂ ਦਿਨਾਂ ਤੱਕ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗਿਲਆਦ ਦੇ ਪਰਬਤ ਉੱਤੇ ਜਾ ਲਿਆ।
24 夜間,上帝到亞蘭人拉班那裏,在夢中對他說:「你要小心,不可與雅各說好說歹。」
੨੪ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ।
25 拉班追上雅各。雅各在山上支搭帳棚;拉班和他的眾弟兄也在基列山上支搭帳棚。
੨੫ਤਦ ਲਾਬਾਨ, ਯਾਕੂਬ ਨੂੰ ਜਾ ਮਿਲਿਆ ਅਤੇ ਯਾਕੂਬ ਨੇ ਆਪਣਾ ਤੰਬੂ ਪਰਬਤ ਉੱਤੇ ਖੜ੍ਹਾ ਕੀਤਾ ਸੀ, ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਰਬਤ ਉੱਤੇ ਤੰਬੂ ਖੜ੍ਹਾ ਕੀਤਾ।
26 拉班對雅各說:「你做的是甚麼事呢?你背着我偷走了,又把我的女兒們帶了去,如同用刀劍擄去的一般。
੨੬ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ?
27 你為甚麼暗暗地逃跑,偷着走,並不告訴我,叫我可以歡樂、唱歌、擊鼓、彈琴地送你回去?
੨੭ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ?
28 又不容我與外孫和女兒親嘴?你所行的真是愚昧!
੨੮ਤੂੰ ਮੈਨੂੰ ਆਪਣੇ ਪੁੱਤਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੂੰ ਮੂਰਖਪੁਣਾ ਕੀਤਾ ਹੈ।
29 我手中原有能力害你,只是你父親的上帝昨夜對我說:『你要小心,不可與雅各說好說歹。』
੨੯ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ।
30 現在你雖然想你父家,不得不去,為甚麼又偷了我的神像呢?」
੩੦ਹੁਣ ਤੂੰ ਚੱਲਿਆ ਤਾਂ ਹੈਂ ਹੀ ਕਿਉਂ ਜੋ ਤੂੰ ਆਪਣੇ ਪਿਤਾ ਦੇ ਘਰ ਨੂੰ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ?
31 雅各回答拉班說:「恐怕你把你的女兒從我奪去,所以我逃跑。
੩੧ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਕਿਉਂ ਜੋ ਮੈਂ ਡਰ ਗਿਆ, ਮੈਂ ਸੋਚਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜ਼ੋਰ ਨਾਲ ਖੋਹ ਕੇ ਲੈ ਜਾਵੇਂਗਾ।
32 至於你的神像,你在誰那裏搜出來,就不容誰存活。當着我們的眾弟兄,你認一認,在我這裏有甚麼東西是你的,就拿去。」原來雅各不知道拉結偷了那些神像。
੩੨ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।
33 拉班進了雅各、利亞,並兩個使女的帳棚,都沒有搜出來,就從利亞的帳棚出來,進了拉結的帳棚。
੩੩ਲਾਬਾਨ, ਯਾਕੂਬ ਦੇ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਕੁਝ ਨਾ ਮਿਲਿਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿੱਕਲ ਕੇ ਰਾਖ਼ੇਲ ਦੇ ਤੰਬੂ ਵਿੱਚ ਆਇਆ।
34 拉結已經把神像藏在駱駝的馱簍裏,便坐在上頭。拉班摸遍了那帳棚,並沒有摸着。
੩੪ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ।
35 拉結對她父親說:「現在我身上不便,不能在你面前起來,求我主不要生氣。」這樣,拉班搜尋神像,竟沒有搜出來。
੩੫ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।
36 雅各就發怒斥責拉班說:「我有甚麼過犯,有甚麼罪惡,你竟這樣火速地追我?
੩੬ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
37 你摸遍了我一切的家具,你搜出甚麼來呢?可以放在你我弟兄面前,叫他們在你我中間辨別辨別。
੩੭ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ।
38 我在你家這二十年,你的母綿羊、母山羊沒有掉過胎。你群中的公羊,我沒有吃過;
੩੮ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ
39 被野獸撕裂的,我沒有帶來給你,是我自己賠上。無論是白日,是黑夜,被偷去的,你都向我索要。
੩੯ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।
40 我白日受盡乾熱,黑夜受盡寒霜,不得合眼睡着,我常是這樣。
੪੦ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
41 我這二十年在你家裏,為你的兩個女兒服事你十四年,為你的羊群服事你六年,你又十次改了我的工價。
੪੧ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ।
42 若不是我父親以撒所敬畏的上帝,就是亞伯拉罕的上帝與我同在,你如今必定打發我空手而去。上帝看見我的苦情和我的勞碌,就在昨夜責備你。」
੪੨ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ।
43 拉班回答雅各說:「這女兒是我的女兒,這些孩子是我的孩子,這些羊群也是我的羊群;凡在你眼前的都是我的。我的女兒並她們所生的孩子,我今日能向他們做甚麼呢?
੪੩ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?
44 來吧!你我二人可以立約,作你我中間的證據。」
੪੪ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ।
੪੫ਤਦ ਯਾਕੂਬ ਨੇ ਇੱਕ ਪੱਥਰ ਲੈ ਕੇ ਥੰਮ੍ਹ ਖੜ੍ਹਾ ਕੀਤਾ
46 又對眾弟兄說:「你們堆聚石頭。」他們就拿石頭來堆成一堆,大家便在旁邊吃喝。
੪੬ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇਕੱਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ।
47 拉班稱那石堆為伊迦爾‧撒哈杜他,雅各卻稱那石堆為迦累得。
੪੭ਤਦ ਲਾਬਾਨ ਨੇ ਉਸ ਨਗਰ ਦਾ ਨਾਮ ਯਗਰ ਸਾਹਦੂਥਾ ਰੱਖਿਆ ਪਰ ਯਾਕੂਬ ਨੇ ਉਸ ਦਾ ਨਾਮ ਗਲੇਦ ਰੱਖਿਆ।
48 拉班說:「今日這石堆作你我中間的證據。」因此這地方名叫迦累得,
੪੮ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ।
49 又叫米斯巴,意思說:「我們彼此離別以後,願耶和華在你我中間鑒察。
੪੯ਅਤੇ ਮਿਸਪਾਹ ਵੀ, ਉਸ ਨੇ ਆਖਿਆ ਕਿ ਯਹੋਵਾਹ ਮੇਰੀ ਅਤੇ ਤੇਰੀ, ਜਦ ਅਸੀਂ ਇੱਕ ਦੂਜੇ ਤੋਂ ਦੂਰ ਹੋਈਏ ਰਾਖੀ ਕਰੇ।
50 你若苦待我的女兒,又在我的女兒以外另娶妻,雖沒有人知道,卻有上帝在你我中間作見證。」
੫੦ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਤੇ ਉਨ੍ਹਾਂ ਤੋਂ ਬਿਨ੍ਹਾਂ ਹੋਰ ਇਸਤਰੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ, ਪਰ ਵੇਖ ਪਰਮੇਸ਼ੁਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੈ।
51 拉班又說:「你看我在你我中間所立的這石堆和柱子。
੫੧ਫਿਰ ਲਾਬਾਨ ਨੇ ਯਾਕੂਬ ਨੂੰ ਆਖਿਆ, ਵੇਖ ਇਹ ਢੇਰ ਅਤੇ ਵੇਖ ਇਹ ਥੰਮ੍ਹ ਜੋ ਮੈਂ ਆਪਣੇ ਅਤੇ ਤੇਰੇ ਵਿੱਚਕਾਰ ਖੜ੍ਹਾ ਕੀਤਾ ਹੈ।
52 這石堆作證據,這柱子也作證據。我必不過這石堆去害你;你也不可過這石堆和柱子來害我。
੫੨ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ।
53 但願亞伯拉罕的上帝和拿鶴的上帝,就是他們父親的上帝,在你我中間判斷。」雅各就指着他父親以撒所敬畏的上帝起誓,
੫੩ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ।
54 又在山上獻祭,請眾弟兄來吃飯。他們吃了飯,便在山上住宿。
੫੪ਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।
55 拉班清早起來,與他外孫和女兒親嘴,給他們祝福,回往自己的地方去了。
੫੫ਲਾਬਾਨ ਨੇ ਸਵੇਰੇ ਉੱਠ ਕੇ, ਆਪਣੇ ਪੋਤਰਿਆਂ ਅਤੇ ਧੀਆਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਲਾਬਾਨ ਤੁਰ ਕੇ ਆਪਣੇ ਸਥਾਨ ਨੂੰ ਮੁੜ ਗਿਆ।