< 創世記 43 >
੧ਕਨਾਨ ਦੇਸ਼ ਉੱਤੇ ਕਾਲ ਬਹੁਤ ਹੀ ਭਿਅੰਕਰ ਹੋ ਗਿਆ।
2 他們從埃及帶來的糧食吃盡了,他們的父親就對他們說:「你們再去給我糴些糧來。」
੨ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖ਼ਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਮੁੱਲ ਲੈ ਆਓ।
3 猶大對他說:「那人諄諄地告誡我們說:『你們的兄弟若不與你們同來,你們就不得見我的面。』
੩ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
4 你若打發我們的兄弟與我們同去,我們就下去給你糴糧;
੪ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਭੇਜਦਾ ਹੈਂ ਤਾਂ ਅਸੀਂ ਤੇਰੇ ਲਈ ਅੰਨ ਮੁੱਲ ਲੈ ਆਵਾਂਗੇ,
5 你若不打發他去,我們就不下去,因為那人對我們說:『你們的兄弟若不與你們同來,你們就不得見我的面。』」
੫ਪਰ ਜੇ ਤੂੰ ਨਾ ਭੇਜੇਂਗਾ ਤਾਂ ਅਸੀਂ ਨਹੀਂ ਜਾਂਵਾਂਗੇ ਕਿਉਂ ਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।
6 以色列說:「你們為甚麼這樣害我,告訴那人你們還有兄弟呢?」
੬ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਇਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਕਿ ਸਾਡਾ ਇੱਕ ਹੋਰ ਭਰਾ ਵੀ ਹੈ?
7 他們回答說:「那人詳細問到我們和我們的親屬,說:『你們的父親還在嗎?你們還有兄弟嗎?』我們就按着他所問的告訴他,焉能知道他要說『必須把你們的兄弟帶下來』呢?」
੭ਤਦ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਤੇ ਸਾਡੇ ਰਿਸ਼ਤੇਦਾਰਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੱਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਤਦ ਅਸੀਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਸਾਨੂੰ ਕੀ ਪਤਾ ਸੀ ਕਿ ਉਹ ਸਾਨੂੰ ਆਖੇਗਾ ਜੋ ਆਪਣੇ ਭਰਾ ਨੂੰ ਨਾਲ ਲਿਆਓ?
8 猶大又對他父親以色列說:「你打發童子與我同去,我們就起身下去,好叫我們和你,並我們的婦人孩子,都得存活,不至於死。
੮ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਨਾਲ ਭੇਜ ਦੇ ਤਾਂ ਜੋ ਅਸੀਂ ਜਾਈਏ, ਤੇ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ, ਅਸੀਂ ਵੀ ਅਤੇ ਤੂੰ ਵੀ ਅਤੇ ਸਾਡੇ ਬੱਚੇ ਵੀ।
9 我為他作保;你可以從我手中追討,我若不帶他回來交在你面前,我情願永遠擔罪。
੯ਮੈਂ ਉਸ ਲਈ ਜ਼ਿੰਮੇਵਾਰ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ।
੧੦ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ।
11 他們的父親以色列說:「若必須如此,你們就當這樣行:可以將這地土產中最好的乳香、蜂蜜、香料、沒藥、榧子、杏仁都取一點,收在器具裏,帶下去送給那人作禮物,
੧੧ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।
12 又要手裏加倍地帶銀子,並將歸還在你們口袋內的銀子仍帶在手裏;那或者是錯了。
੧੨ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ। ਸ਼ਾਇਦ ਇਹ ਭੁੱਲ ਹੋ ਗਈ ਹੋਵੇ।
੧੩ਆਪਣੇ ਭਰਾ ਨੂੰ ਵੀ ਨਾਲ ਲੈ ਕੇ ਉਸ ਮਨੁੱਖ ਕੋਲ ਫੇਰ ਜਾਓ।
14 但願全能的上帝使你們在那人面前蒙憐憫,釋放你們的那弟兄和便雅憫回來。我若喪了兒子,就喪了吧!」
੧੪ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।
15 於是,他們拿着那禮物,又手裏加倍地帶銀子,並且帶着便雅憫,起身下到埃及,站在約瑟面前。
੧੫ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ।
16 約瑟見便雅憫和他們同來,就對家宰說:「將這些人領到屋裏。要宰殺牲畜,預備筵席,因為晌午這些人同我吃飯。」
੧੬ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ।
17 家宰就遵着約瑟的命去行,領他們進約瑟的屋裏。
੧੭ਤਦ ਉਹ ਮਨੁੱਖ ਯੂਸੁਫ਼ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਮਨੁੱਖਾਂ ਨੂੰ ਉਸ ਦੇ ਘਰ ਲੈ ਗਿਆ।
18 他們因為被領到約瑟的屋裏,就害怕,說:「領我們到這裏來,必是因為頭次歸還在我們口袋裏的銀子,找我們的錯縫,下手害我們,強取我們為奴僕,搶奪我們的驢。」
੧੮ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।
੧੯ਤਦ ਉਹ ਯੂਸੁਫ਼ ਦੇ ਘਰ ਦੇ ਅਧਿਕਾਰੀ ਦੇ ਨੇੜੇ ਜਾ ਕੇ ਘਰ ਦੇ ਦਰਵਾਜ਼ੇ ਉੱਤੇ ਉਸ ਨੂੰ ਬੋਲੇ
੨੦ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖਰੀਦਣ ਆਏ ਸੀ
21 後來到了住宿的地方,我們打開口袋,不料,各人的銀子,分量足數,仍在各人的口袋內,現在我們手裏又帶回來了。
੨੧ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।
22 另外又帶下銀子來糴糧。不知道先前誰把銀子放在我們的口袋裏。」
੨੨ਹੋਰ ਚਾਂਦੀ ਵੀ ਅੰਨ ਮੁੱਲ ਲੈਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਅਤੇ ਨਹੀਂ ਜਾਣਦੇ ਕਿ ਸਾਡੀ ਉਹ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਰੱਖ ਦਿੱਤੀ।
23 家宰說:「你們可以放心,不要害怕,是你們的上帝和你們父親的上帝賜給你們財寶在你們的口袋裏;你們的銀子,我早已收了。」他就把西緬帶出來,交給他們。
੨੩ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ।
24 家宰就領他們進約瑟的屋裏,給他們水洗腳,又給他們草料餵驢。
੨੪ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।
25 他們就預備那禮物,等候約瑟晌午來,因為他們聽見要在那裏吃飯。
੨੫ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ।
26 約瑟來到家裏,他們就把手中的禮物拿進屋去給他,又俯伏在地,向他下拜。
੨੬ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।
27 約瑟問他們好,又問:「你們的父親-就是你們所說的那老人家平安嗎?他還在嗎?」
੨੭ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਅਤੇ ਆਖਿਆ, ਕੀ ਤੁਹਾਡਾ ਪਿਤਾ ਚੰਗਾ ਭਲਾ ਹੈ? ਉਹ ਬਜ਼ੁਰਗ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ?
28 他們回答說:「你僕人-我們的父親平安;他還在。」於是他們低頭下拜。
੨੮ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ।
29 約瑟舉目看見他同母的兄弟便雅憫,就說:「你們向我所說那頂小的兄弟就是這位嗎?」又說:「小兒啊,願上帝賜恩給你!」
੨੯ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ।
30 約瑟愛弟之情發動,就急忙尋找可哭之地,進入自己的屋裏,哭了一場。
੩੦ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।
੩੧ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ।
32 他們就為約瑟單擺了一席,為那些人又擺了一席,也為和約瑟同吃飯的埃及人另擺了一席,因為埃及人不可和希伯來人一同吃飯;那原是埃及人所厭惡的。
੩੨ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
33 約瑟使眾弟兄在他面前排列坐席,都按着長幼的次序,眾弟兄就彼此詫異。
੩੩ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ।
34 約瑟把他面前的食物分出來,送給他們;但便雅憫所得的比別人多五倍。他們就飲酒,和約瑟一同宴樂。
੩੪ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।