< 以賽亞書 21 >
1 論海旁曠野的默示: 有仇敵從曠野,從可怕之地而來, 好像南方的旋風,猛然掃過。
੧ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
2 令人悽慘的異象已默示於我。 詭詐的行詭詐,毀滅的行毀滅。 以攔哪,你要上去! 米底亞啊,你要圍困! 主說:我使一切歎息止住。
੨ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
3 所以,我滿腰疼痛; 痛苦將我抓住, 好像產難的婦人一樣。 我疼痛甚至不能聽; 我驚惶甚至不能看。
੩ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
4 我心慌張,驚恐威嚇我。 我所羨慕的黃昏,變為我的戰兢。
੪ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
5 他們擺設筵席, 派人守望,又吃又喝。 首領啊,你們起來, 用油抹盾牌。
੫ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
6 主對我如此說: 你去設立守望的, 使他將所看見的述說。
੬ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
7 他看見軍隊, 就是騎馬的一對一對地來, 又看見驢隊,駱駝隊, 就要側耳細聽。
੭ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
8 他像獅子吼叫,說: 主啊,我白日常站在望樓上, 整夜立在我守望所。
੮ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
9 看哪,有一隊軍兵騎着馬, 一對一對地來。 他就說:巴比倫傾倒了!傾倒了! 他一切雕刻的神像都打碎於地。
੯ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
10 我被打的禾稼,我場上的穀啊, 我從萬軍之耶和華- 以色列的上帝那裏所聽見的,都告訴你們了。
੧੦ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
11 論度瑪的默示: 有人聲從西珥呼問我說: 守望的啊,夜裏如何? 守望的啊,夜裏如何?
੧੧ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
12 守望的說: 早晨將到,黑夜也來。 你們若要問就可以問, 可以回頭再來。
੧੨ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
13 論阿拉伯的默示: 底但結伴的客旅啊, 你們必在阿拉伯的樹林中住宿。
੧੩ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
14 提瑪地的居民拿水來,送給口渴的, 拿餅來迎接逃避的。
੧੪ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
15 因為他們逃避刀劍和出了鞘的刀, 並上了弦的弓與刀兵的重災。
੧੫ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
16 主對我這樣說:「一年之內,照雇工的年數,基達的一切榮耀必歸於無有。
੧੬ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
17 弓箭手所餘剩的,就是基達人的勇士,必然稀少,因為這是耶和華-以色列的上帝說的。」
੧੭ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।