< 以賽亞書 27 >
1 到那日,耶和華必用他剛硬有力的大刀刑罰鱷魚-就是那快行的蛇,刑罰鱷魚-就是那曲行的蛇,並殺海中的大魚。
੧ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।
2 當那日,有出酒的葡萄園, 你們要指這園唱歌說:
੨ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!
3 我-耶和華是看守葡萄園的; 我必時刻澆灌, 晝夜看守, 免得有人損害。
੩ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।
4 我心中不存忿怒。 惟願荊棘蒺藜與我交戰, 我就勇往直前, 把它一同焚燒。
੪ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।
5 不然,讓它持住我的能力, 使它與我和好, 願它與我和好。
੫ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।
6 將來雅各要扎根, 以色列要發芽開花; 他們的果實必充滿世界。
੬ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।
7 主擊打他們, 豈像擊打那些擊打他們的人嗎? 他們被殺戮, 豈像被他們所殺戮的嗎?
੭ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ?
8 你打發他們去, 是相機宜與他們相爭; 颳東風的日子, 就用暴風將他們逐去。
੮ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।
9 所以,雅各的罪孽得赦免, 他的罪過得除掉的果效,全在乎此: 就是他叫祭壇的石頭變為打碎的灰石, 以致木偶和日像不再立起。
੯ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
10 因為堅固城變為淒涼, 成了撇下離棄的居所,像曠野一樣; 牛犢必在那裏吃草, 在那裏躺臥,並吃盡其中的樹枝。
੧੦ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।
11 枝條枯乾,必被折斷; 婦女要來點火燒着。 因為這百姓蒙昧無知, 所以,創造他們的必不憐恤他們; 造成他們的也不施恩與他們。
੧੧ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।
12 以色列人哪,到那日,耶和華必從大河,直到埃及小河,將你們一一地收集,如同人打樹拾果一樣。
੧੨ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।
13 當那日,必大發角聲,在亞述地將要滅亡的,並在埃及地被趕散的,都要來,他們就在耶路撒冷聖山上敬拜耶和華。
੧੩ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।