< 以賽亞書 49 >
1 眾海島啊,當聽我言! 遠方的眾民哪,留心而聽! 自我出胎,耶和華就選召我; 自出母腹,他就提我的名。
੧ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।
2 他使我的口如快刀, 將我藏在他手蔭之下; 又使我成為磨亮的箭, 將我藏在他箭袋之中;
੨ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,
3 對我說:你是我的僕人以色列; 我必因你得榮耀。
੩ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ।
4 我卻說:我勞碌是徒然; 我盡力是虛無虛空。 然而,我當得的理必在耶和華那裏; 我的賞賜必在我上帝那裏。
੪ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ।
5 耶和華從我出胎,造就我作他的僕人, 要使雅各歸向他, 使以色列到他那裏聚集。 原來耶和華看我為尊貴; 我的上帝也成為我的力量。
੫ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
6 現在他說:你作我的僕人, 使雅各眾支派復興, 使以色列中得保全的歸回尚為小事, 我還要使你作外邦人的光, 叫你施行我的救恩,直到地極。
੬ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।
7 救贖主-以色列的聖者耶和華 對那被人所藐視、本國所憎惡、 官長所虐待的如此說: 君王要看見就站起, 首領也要下拜; 都因信實的耶和華, 就是揀選你-以色列的聖者。
੭ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।
8 耶和華如此說: 在悅納的時候,我應允了你; 在拯救的日子,我濟助了你。 我要保護你, 使你作眾民的中保; 復興遍地, 使人承受荒涼之地為業。
੮ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
9 對那被捆綁的人說:出來吧! 對那在黑暗的人說:顯露吧! 他們在路上必得飲食, 在一切淨光的高處必有食物。
੯ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।
10 不飢不渴, 炎熱和烈日必不傷害他們; 因為憐恤他們的必引導他們, 領他們到水泉旁邊。
੧੦ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।
11 我必使我的眾山成為大道; 我的大路也被修高。
੧੧ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
12 看哪,這些從遠方來; 這些從北方、從西方來; 這些從秦國來。
੧੨ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ।
13 諸天哪,應當歡呼! 大地啊,應當快樂! 眾山哪,應當發聲歌唱! 因為耶和華已經安慰他的百姓, 也要憐恤他困苦之民。
੧੩ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।
੧੪ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।
15 婦人焉能忘記她吃奶的嬰孩, 不憐恤她所生的兒子? 即或有忘記的, 我卻不忘記你。
੧੫ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
16 看哪,我將你銘刻在我掌上; 你的牆垣常在我眼前。
੧੬ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
17 你的兒女必急速歸回; 毀壞你的,使你荒廢的,必都離你出去,
੧੭ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।
18 你舉目向四方觀看; 他們都聚集來到你這裏。 耶和華說:我指着我的永生起誓: 你必要以他們為妝飾佩戴, 以他們為華帶束腰,像新婦一樣。
੧੮ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ।
19 至於你荒廢淒涼之處, 並你被毀壞之地, 現今眾民居住必顯為太窄; 吞滅你的必離你遙遠。
੧੯ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।
20 你必聽見喪子之後所生的兒女說: 這地方我居住太窄, 求你給我地方居住。
੨੦ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।
21 那時你心裏必說:我既喪子獨居, 是被擄的,漂流在外。 誰給我生這些? 誰將這些養大呢? 撇下我一人獨居的時候, 這些在哪裏呢?
੨੧ਤਦ ਤੂੰ ਆਪਣੇ ਮਨ ਵਿੱਚ ਆਖੇਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਔਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?
22 主耶和華如此說: 我必向列國舉手, 向萬民豎立大旗; 他們必將你的眾子懷中抱來, 將你的眾女肩上扛來。
੨੨ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ।
23 列王必作你的養父; 王后必作你的乳母。 他們必將臉伏地,向你下拜, 並舔你腳上的塵土。 你便知道我是耶和華; 等候我的必不致羞愧。
੨੩ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।
੨੪ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?
25 但耶和華如此說: 就是勇士所擄掠的,也可以奪回; 強暴人所搶的,也可以解救。 與你相爭的,我必與他相爭; 我要拯救你的兒女。
੨੫ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।
26 並且我必使那欺壓你的吃自己的肉, 也要以自己的血喝醉,好像喝甜酒一樣。 凡有血氣的必都知道我-耶和華是你的救主, 是你的救贖主,是雅各的大能者。
੨੬ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।